ਭਾਰਤੀ ਰਿਜ਼ਰਵ ਬੈਂਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਰਾਸ਼ਟਰੀ

ਨਵੀਂ ਦਿੱਲੀ, 13 ਦਸੰਬਰ, ਦੇਸ਼ ਕਲਿਕ ਬਿਊਰੋ :
ਭਾਰਤੀ ਰਿਜ਼ਰਵ ਬੈਂਕ ਨੂੰ ਅੱਜ ਸ਼ੁੱਕਰਵਾਰ ਨੂੰ ਇੱਕ ਧਮਕੀ ਭਰਿਆ ਈਮੇਲ ਪ੍ਰਾਪਤ ਹੋਇਆ।ਇਸ ਵਿੱਚ ਆਰਬੀਆਈ ਦੇ ਮੁੰਬਈ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਇਹ ਧਮਕੀ ਭਰਿਆ ਮੇਲ ਆਰਬੀਆਈ ਗਵਰਨਰ ਸੰਜੇ ਮਲਹੋਤਰਾ ਦੀ ਅਧਿਕਾਰਿਕ ਈਮੇਲ ਆਈਡੀ ’ਤੇ ਆਇਆ। ਧਮਕੀ ਰੂਸੀ ਭਾਸ਼ਾ ਵਿੱਚ ਦਿੱਤੀ ਗਈ। ਜਦੋਂ ਧਮਕੀ ਭਰਿਆ ਈਮੇਲ ਮਿਲਣ ਦੀ ਜਾਣਕਾਰੀ ਮਿਲੀ, ਤਾਂ ਮੁੰਬਈ ਪੁਲੀਸ ਨੇ ਭਾਰਤੀ ਦੰਡ ਸੰਹਿਤਾ (IPC) ਦੀਆਂ ਸੰਬੰਧਤ ਧਾਰਾਵਾਂ ਤਹਿਤ ਈਮੇਲ ਭੇਜਣ ਵਾਲੇ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਹ ਧਮਕੀ ਭਰਿਆ ਈਮੇਲ ਆਰਬੀਆਈ ਦੇ ਨਵੇਂ ਗਵਰਨਰ ਸੰਜੇ ਮਲਹੋਤਰਾ ਦੁਆਰਾ ਰਿਜ਼ਰਵ ਬੈਂਕ ਦੇ 26ਵੇਂ ਗਵਰਨਰ ਵਜੋਂ ਕਾਰਜਭਾਰ ਸੰਭਾਲਣ ਦੇ ਕੁਝ ਦਿਨਾਂ ਬਾਅਦ ਆਇਆ ਹੈ। ਉਨ੍ਹਾਂ ਨੇ ਸ਼ਕਤੀਕਾਂਤ ਦਾਸ ਦੀ ਜਗ੍ਹਾ ਲਈ ਹੈ, ਜਿਨ੍ਹਾਂ ਛੇ ਸਾਲਾਂ ਤੱਕ ਇਸ ਅਹੁਦੇ ਦੀ ਜ਼ਿੰਮੇਵਾਰੀ ਸੰਭਾਲੀ ਸੀ। ਰਾਜਸਥਾਨ ਕੇਡਰ ਦੇ ਆਈਏਐਸ ਅਧਿਕਾਰੀ ਮਲਹੋਤਰਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਚੁਣਿਆ ਸੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।