ਅੰਮ੍ਰਿਤਸਰ, 13 ਦਸੰਬਰ, ਦੇਸ਼ ਕਲਿੱਕ ਬਿਓਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਅਤੇ ਸਮੁੱਚੀ ਔਰਤ ਜਾਤ ਤੋਂ ਮੁਆਫੀ ਮੰਗੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਲਿਖਤੀ ਪੱਤਰ ਵੀ ਦੇ ਕੇ ਮੁਆਫੀ ਮੰਗੀ ਅਤੇ ਇਸ ਸਬੰਧੀ ਵੀਡੀਓ ਵੀ ਜਾਰੀ ਕੀਤੀ।
ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੇਰੇ ਵੱਲੋਂ ਅਣਜਾਣੇ ਜਾਣੇ ਅਪਸ਼ਬਦ ਬੋਲੇ ਗਏ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਬੰਦਾ ਕ੍ਰੋਧਿਤ ਹੋ ਕੇ ਅਪਸ਼ਬਦ ਬੋਲ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੈਂ ਪੂਰੀ ਔਰਤ ਜਾਤੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਮੁਆਫੀ ਮੰਗਦਾ ਹਾਂ।
ਉਨ੍ਹਾਂ ਕਿਹਾ ਕਿ ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਵੀ ਲਿਖਤੀ ਮੁਆਫੀ ਦੇ ਕੇ ਆਇਆ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਜੋ ਵੀ ਆਦੇਸ਼ ਕਰਨਗੇ ਮੈਂ ਉਨ੍ਹਾਂ ਉਤੇ ਪੂਰਾ ਉਤਰਾਂਗਾ।
ਜ਼ਿਕਰਯੋਗ ਹੈ ਕਿ ਇਕ ਇਟਰਵਿਊ ਵਿਚ ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਅਤੇ ਔਰਤ ਜਾਤ ਲਈ ਕੁਝ ਅਪਸ਼ਬਦ ਬੋਲੇ ਸਨ, ਜਿਸ ਤੋਂ ਬਾਅਦ ਉਨ੍ਹਾਂ ਦੀ ਆਲੋਚਨਾ ਹੋ ਰਹੀ ਸੀ।