ਫਾਜ਼ਿਲਕਾ, 13 ਦਸੰਬਰ, ਦੇਸ਼ ਕਲਿੱਕ ਬਿਓਰੋ
ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕਾ ਬੱਲੂਆਣਾ ਦੇ ਪਿੰਡ ਰਾਮਸਰਾ ਦੇ ਸਕੂਲ ਆਫ ਐਮਿਨੈਸ ਵਿਚ ਕਾਰਵਾ ਹੇ ਹੁਨਰ ਪ੍ਰੋਗਰਾਮ ਵਿਖੇ ਸਿਰਕਤ ਕੀਤੀ ਇਸ ਦੇ ਨਾਲ ਹੀ ਸਕੂਲ ਦੇ ਵਿਕਾਸ ਕਾਰਜਾ ਲਈ 2 ਕਰੋੜ 58 ਲੱਖ 38 ਹਜਾਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ 1 ਕਰੋੜ 71 ਲੱਖ 43 ਹਜਾਰ ਰੁਪਏ ਦੀ ਗ੍ਰਾਂਟ ਦਿੱਤੀ
ਵਿਧਾਇਕ ਸ੍ਰੀ ਗੋਲਡੀ ਮੁਸਾਫਿਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਦੇ ਪੱਧਰ ਨੂੰ ਉਚਾ ਚੁੱਕਣ ਲਈ ਨਵੇ ਨਵੇਂ ਵਿਕਾਸ ਪ੍ਰੋਜੈਕਟ ਉਲੀਕ ਰਹੀ ਹੈ ਤਾਂ ਜੋ ਬਚਿਆਂ ਨੂੰ ਸਮੇਂ ਦੇ ਅਨੁਸਾਰ ਸਿਖਿਆ ਢਾਂਚੇ ਨਾਲ ਜੋੜਿਆ ਜਾ ਸਕੇ ਤੇ ਤਕਨੀਕੀ ਯੁਗ ਵਿਚ ਵੱਖ-ਵੱਖ ਆਧੁਨਿਕ ਸਹੂਲਤਾਂ ਰਾਹੀਂ ਬਚਿਆਂ ਨੂੰ ਸਿਖਿਆ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਦਿਆਂ ਸਰਕਾਰੀ ਸਕੂਲਾਂ ਦੀ ਨੁਹਾਰ ਨੂੰ ਬਦਲਿਆ ਜਾ ਰਿਹਾ ਹੈ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਗ੍ਰਾਂਟਾਂ ਦੀ ਵਰਤੋਂ ਨਾਲ ਸਕੂਲਾਂ ਵਿਚ ਸੁਧਾਰ ਕੀਤਾ ਜਾ ਰਿਹਾ ਹੈ ਤਾਂ ਜੋ ਬਚਿਆਂ ਨੂੰ ਸਿਖਿਆ ਪੱਖੋਂ ਕੋਈ ਪ੍ਰੇਸ਼ਾਨੀ ਨਾ ਆਵੇ।
ਸ੍ਰੀ ਅਮਨਦੀਪ ਸਿੰਘ ਗੋਲਡੀ ਨੇ ਬਚਿਆ ਨੂੰ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਚਿਆਂ ਦੇ ਵਿਕਾਸ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਬਚੇ ਵੀ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਹਾਸਲ ਕਰਨ ਅਤੇ ਆਪਣੇ ਅਧਿਆਪਕਾਂ ਨੂੰ ਆਪਣੇ ਸੁਝਾਅ ਦੇਣ ਕਿ ਸਕੂਲਾਂ ਦੇ ਵਿਕਾਸ ਵਿਚ ਹੋਰ ਨਵਾਂ ਕੁਝ ਕਿ ਕੀਤਾ ਜਾ ਸਕਦਾ ਹੈ ਤਾਂ ਜੋ ਮੌਜੂਦਾ ਸਰਕਾਰ ਸਿਖਿਆ ਦੇ ਪ੍ਰਸਾਰ ਵਿਚ ਹੋਰ ਵਾਧਾ ਕਰ ਸਕੇ।
ਇਸ ਮੌਕੇ ਸਕੂਲ ਦੇ ਅਧਿਆਪਕ, ਬੱਚੇ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।