ਚੰਡੀਗੜ੍ਹ, 13 ਦਸੰਬਰ, ਦੇਸ਼ ਕਲਿਕ ਬਿਊਰੋ :
ਪਹਾੜਾਂ ’ਤੇ ਹੋ ਰਹੀ ਬਰਫਬਾਰੀ ਦਾ ਅਸਰ ਪੰਜਾਬ-ਚੰਡੀਗੜ੍ਹ ਵਿੱਚ ਵੇਖਣ ਨੂੰ ਮਿਲ ਰਿਹਾ ਹੈ। 11 ਕਿਲੋਮੀਟਰ ਪ੍ਰਤੀ ਘੰਟੇ ਦੀ ਗਤੀ ਨਾਲ ਹਵਾਵਾਂ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਵਗ ਰਹੀਆਂ ਹਨ। ਇਸੇ ਕਾਰਨ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ ਅਤੇ ਠੰਢ ਵਧ ਰਹੀ ਹੈ। ਦੂਜੇ ਪਾਸੇ, ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 8 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ, ਜੋ ਆਮ ਨਾਲੋਂ ਲਗਭਗ 2 ਡਿਗਰੀ ਘੱਟ ਹੈ।
ਪੰਜਾਬ ਵਿੱਚ ਠੰਢੀਆਂ ਹਵਾਵਾਂ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੋਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਏਐਸਐਸ ਨਗਰ ਵਿੱਚ ਠੰਢੀਆਂ ਹਵਾਵਾਂ ਦਾ ਅਸਰ ਹੈ। ਇੱਥੇ 15 ਦਸੰਬਰ ਤੱਕ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ ਇੱਕ ਹਫ਼ਤੇ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਇਸ ਕਰਕੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਢ, ਸ਼ੀਤ ਲਹਿਰ ਦਾ ਅਲਰਟ ਜਾਰੀ