548 ਕਰੋੜ ਰੁਪਏ ਦਾ ਬਕਾਇਆ ਜਾਰੀ ਕਰਨ ਦੀ ਕੀਤੀ ਮੰਗ
ਐੱਸ ਏ ਐੱਸ ਨਗਰ, 13 ਦਸੰਬਰ, ਦੇਸ਼ ਕਲਿੱਕ ਬਿਓਰੋ :
ਸਮੁੱਚੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਜਾਂਦਾ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਰਮਨਦੀਪ ਕੌਰ ਗਿੱਲ , ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਬਰਾੜ ਅਤੇ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ ਨੇ ਪੰਜਾਬ ਦੇ ਮਾਨਯੋਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜੀ ਨੂੰ ਮਿਲ ਕੇ ਬੋਰਡ ਦੇ ਵਿੱਤੀ ਹਾਲਾਤਾਂ ਸਬੰਧੀ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਲੱਗਭੱਗ 548 ਕਰੋੜ ਰੁਪਏ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਕੋਲ ਕਿਤਾਬਾਂ ਅਤੇ ਐਸ.ਸੀ/ਬੀ.ਸੀ ਵਿਦਿਆਰਥੀਆਂ ਦੀਆਂ ਫੀਸਾਂ ਦਾ ਬਕਾਇਆ ਪਿਆ ਹੈ ਜਿਸ ਕਾਰਨ ਬੋਰਡ ਨੂੰ ਰੋਜ਼ਮਰਾਹ ਖਰਚੇ ਕਰਨ ਵਿੱਚ ਵੀ ਮੁਸ਼ਕਿਲ ਆ ਰਹੀ ਹੈ। ਇਸ ਤੇ ਗੰਭੀਰ ਨੋਟਿਸ ਲੈਂਦੇ ਹੋਏ ਮੰਤਰੀ ਸਾਹਿਬ ਜੀ ਨੇ ਸਾਨੂੰ ਵਿਸ਼ਵਾਸ ਦਵਾਇਆ ਕਿ ਅਗਲੇ ਹਫਤੇ ਵਿੱਤ ਵਿਭਾਗ ਦੀ ਬੋਰਡ ਅਧਿਕਾਰੀਆਂ ਅਤੇ ਬੋਰਡ ਜੱਥੇਬੰਦੀ ਨਾਲ ਇੱਕ ਮੀਟਿੰਗ ਰੱਖੀ ਜਾਵੇਗੀ ਅਤੇ ਵਿਸ਼ਵਾਸ ਦਵਾਇਆ ਕਿ ਮੀਟਿੰਗ ਦੌਰਾਨ ਹਰ ਵਿੱਤੀ ਮਸਲੇ ਨੂੰ ਹਲ ਕਰਨ ਦੀ ਕੋਸਿਸ਼ ਕੀਤੀ ਜਾਵੇਗੀ।
ਜੱਥੇਬੰਦੀ ਦੇ ਬੁਲਾਰੇ ਵੱਲੋਂ ਪ੍ਰੈੱਸ ਨੂੰ ਹੋਰ ਜਾਣਕਾਰੀ ਦਿੰਦਿਆ ਦੱਸਿਆ ਜਾਂਦਾ ਹੈ ਕਿ ਬੋਰਡ ਦੇ ਵਿੱਤੀ ਹਾਲਾਤਾਂ ਦੇ ਨਾਲ-ਨਾਲ ਮਾਨਯੋਗ ਵਿੱਤ ਮੰਤਰੀ ਹਰਪਾਲ ਚੀਮਾ ਜੀ ਨਾਲ ਬੋਰਡ ਦੇ ਹੋਰ ਅਹਿਮ ਮਸਲੇ ਜਿਵੇਂ ਕਿ ਬੋਰਡ ਵੱਲੋਂ ਚਲਾਏ ਜਾ ਰਹੇ 11 ਆਦਰਸ਼ ਸਕੂਲਾਂ ਨੂੰ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਿੱਚ ਮਰਜ ਕਰਨਾ, ਕੰਟਰੈਕਟ ਅਧਾਰ ਤੇ ਕੰਮ ਕਰਦੇ ਅਤੇ ਆਪਣਾ ਪਰਖ ਕਾਲ ਪੂਰਾ ਕਰ ਚੁੱਕੇ ਪ੍ਰਿੰਸੀਪਲ, ਲੈਕਚਰਾਰ, ਅਧਿਆਪਕ, ਪੋ੍ਰਜੈਕਟ ਅਫਸਰ, ਜੂਨੀਅਰ ਆਡੀਟਰ, ਪੈਕਰ, ਡਰਾਈਵਰ, ਕਾਪੀ ਹੋਲਡਰ, ਕੁੱਕ ਅਤੇੇ ਵੇਟਰਾਂ ਨੂੰ ਰੈਗੂਲਰ ਕਰਨਾਂ, ਇਸ ਦੇ ਨਾਲ ਬੋਰਡ ਆਫ ਡਾਇਰੈਕਟਰ ਦੀ ਮੀਟਿੰਗ ਰਾਂਹੀ ਭਰਤੀ ਕੀਤੇ ਕੰਟਰੈਕਟ ਅਧਾਰ ਤੇ ਕੰਮ ਕਰਦੇ ਕਲਰਕ, ਪੈਕਰ , ਹੈਲਪਰ, ਸਵੀਪਰ ਅਤੇ ਜੇ.ਈ ਨੂੰ ਸਰਕਾਰ ਦੇ ਨੋਟੀਫਿਕੇਸ਼ਨ ਅਧੀਨ ਰੈਗੂਲਰ ਕਰਨਾ ਅਤੇ ਬੋਰਡ ਦਫਤਰ ਵਿੱਚ ਕੰਮ ਕਰਦੇ 418 ਦਿਹਾੜੀਦਾਰ ਕਰਮਚਾਰੀਆਂ ਨੂੰ ਮਿਤੀ 07-10-2022 ਦੇ ਨੋਟੀਫਿਕੇਸ਼ਨ ਦੇ ਅਧਾਰ ਤੇ ਰੈਗੂਲਰ ਕਰਨ ਦਾ ਕੇਸ ਸਰਕਾਰ ਨੂੰ ਭੇਜਿਆ ਜਾਵੇ ਜਾਂ 7ਵੇਂ ਪੇ ਕਮਿਸ਼ਨ ਅਨੁਸਾਰ ਉੱਕਾ-ਪੁੱਕਾ ਤਨਖਾਹ (18000/-) ਕੀਤੀ ਜਾਵੇ। ਮੀਟਿੰਗ ਦੇ ਅੰਤ ਵਿੱਚ ਮੰਤਰੀ ਜੀ ਨੇ ਪੂਰਨ ਸਹਿਯੋਗ ਦਾ ਵਿਸ਼ਵਾਸ ਦਵਾਇਆ ਅਦੇ ਭਰੋਸਾ ਦਿੱਤਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਤੀ ਮਸਲਿਆਂ ਦੇ ਨਾਲ-ਨਾਲ ਬਾਕੀ ਰਹਿੰਦੇ ਮਸਲੇ ਵੀ ਜਲਦ ਤੋਂ ਜਲਦ ਹਲ ਕਰਨ ਦੀ ਕੋਸ਼ਿਸ਼ ਕਰਾਂਗੇ।
Published on: ਦਸੰਬਰ 14, 2024 6:39 ਬਾਃ ਦੁਃ