ਨਵੀਂ ਦਿੱਲੀ, 14 ਦਸੰਬਰ, ਦੇਸ਼ ਕਲਿੱਕ ਬਿਓਰੋ :
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦੀ ਅੱਜ ਸਿਹਤ ਵਿਗੜਨ ਤੋਂ ਬਾਅਦ ਅਪੋਲੋ ਹਸਪਾਤਲ ਵਿੱਚ ਭਰਤੀ ਕਰਵਾਇਆ ਗਿਆ ਹੈ। 95 ਸਾਲਾ ਲਾਲ ਕ੍ਰਿਸ਼ਨ ਅਡਵਾਨੀ ਦਾ ਅਪੋਲੋ ਹਸਪਤਾਲ ਵਿੱਚ ਸੀਨੀਅਰ ਡਾਕਟਰਾਂ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਉਨ੍ਹਾਂ ਨੂੰ ਇਸ ਤੋਂ ਪਹਿਲਾਂ 4 ਜੁਲਾਈ 2024 ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ 26 ਜੂਨ ਨੂੰ ਰਾਤ ਕਰੀਬ 10:30 ਵਜੇ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿਚ ਭਰਤੀ ਕਰਵਾਇਆ ਗਿਆ ਸੀ। ਉਹ ਯੂਰੋਲੋਜੀ ਵਿਭਾਗ ਵਿੱਚ ਜ਼ੇਰੇ ਇਲਾਜ ਸੀ। ਉਨ੍ਹਾਂ ਨੂੰ 27 ਜੂਨ ਦੀ ਦੁਪਹਿਰ ਨੂੰ ਛੁੱਟੀ ਦੇ ਦਿੱਤੀ ਗਈ ਸੀ।