ਚੰਡੀਗੜ੍ਹ, 14 ਦਸੰਬਰ, ਦੇਸ਼ ਕਲਿੱਕ ਬਿਓਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਖਿਲਾਫ ਮਹਿਲਾ ਕਮਿਸ਼ਨ ਪੰਜਾਬ ਵੱਲੋਂ ਸੂ ਮੋਟੋ ਨੋਟਿਸ ਲਿਆ ਗਿਆ ਹੈ। ਮਹਿਲਾ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਹਰਜਿੰਦਰ ਸਿੰਘ ਧਾਮੀ ਤੋਂ 4 ਦਿਨਾ ਵਿੱਚ ਜਵਾਬ ਮੰਗਿਆ ਹੈ। ਮਹਿਲ ਕਮਿਸ਼ਨ ਦੀ ਚੇਅਰਪਰਸ਼ਨ ਰਾਜ ਲਾਲੀ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਕਿਹਾ ਕਿ ਜੋ ਸ਼ਬਦ ਹਰਜਿੰਦਰ ਸਿੰਘ ਧਾਮੀ ਵੱਲੋਂ ਇਕ ਔਰਤ ਜਾਤੀ ਲਈ ਅਪਸ਼ਬਦ ਬੋਲੇ ਗਏ ਹਨ ਉਹ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੂੰ ਨੋਟਿਸ ਜਾਰੀ ਕਰਕੇ 4 ਦਿਨਾਂ ਵਿੱਚ ਪੇਸ਼ ਹੋ ਕੇ ਜਵਾਬ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ਸ਼ਬਦ ਉਨ੍ਹਾਂ ਬੀਬੀ ਜਗੀਰ ਕੌਰ ਤੇ ਪੂਰੀ ਔਰਤ ਜਾਤੀ ਲਈ ਬੋਲੇ ਹਨ ਉਹ ਸਿਰਫ ਇਕੱਲੀ ਮੁਆਫੀ ਯੋਗ ਨਹੀਂ ਹਨ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਇਕ ਇੰਟਰਵਿਊ ਦੌਰਾਨ ਹਰਜਿੰਦਰ ਸਿੰਘ ਧਾਵੀ ਨੇ ਬੀਬੀ ਜਗੀਰ ਕੌਰ ਲਈ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਬਹੁਤ ਨਿਖੇਧੀ ਹੋ ਰਹੀ ਹੈ। ਬੀਤੇ ਕੱਲ੍ਹ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਅਤੇ ਪੂਰੀ ਔਰਤ ਜਾਤੀ ਤੋਂ ਮੁਆਫੀ ਵੀ ਮੰਗੀ ਸੀ। ਉਨ੍ਹਾਂ ਵੱਲੋਂ ਲਿਖਤੀ ਤੌਰ ਉਤੇ ਸ੍ਰੀ ਅਕਾਲ ਤਖਤ ਸਾਹਿਬ ਉਤੇ ਵੀ ਲਿਖਤੀ ਮੁਆਫੀ ਮੰਗੀ ਗਈ ਸੀ।