ਚੰਡੀਗੜ੍ਹ, 14 ਦਸੰਬਰ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਪ੍ਰਸਿੱਧ ਪੰਜਾਬੀ ਗਾਇਕ ਦਲਜੀਤ ਦੋਸਾਂਝ ਮੁੱਖ ਮੰਤਰੀ ਨੂੰ ਮਿਲਣ ਪਹੁੰਚੇ। ਉਨ੍ਹਾਂ ਖੁਸ਼ੀ ਜ਼ਾਹਿਰ ਕਰਦਿਆਂ ਇਸ ਮੁਲਾਕਾਤ ਦੀਆਂ ਤਸਵੀਰਾਂ ਆਪਣੇ ਸ਼ੋਸ਼ਲ ਮੀਡੀਆ ਅਕਾਂਉਟ ‘ਤੇ ਸ਼ੇਅਰ ਕੀਤੀਆਂ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਪਰਿਵਾਰ ਤੋਂ ਬਹੁਤ ਪਿਆਰ ਮਿਲਿਆ।ਮੁੱਖ ਮੰਤਰੀ ਭਗਵੰਤ ਮਾਨ ਨੇ ਛੋਟੇ ਭਰਾ ਵਾਂਗ ਸਮਝਿਆ।
ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਦਾ ਚੰਡੀਗੜ੍ਹ ‘ਚ ਸ਼ੋਅ ਅੱਜ, ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ, ਬੰਦ ਕੀਤੀਆਂ ਕੁਝ ਸੜਕਾਂ
ਉਨ੍ਹਾਂ ਬੇਬੇ ਦੇ ਹੱਥ ਦੇ ਸਰੋਂ ਦੇ ਸਾਗ ਤੇ ਮੱਕੀ ਦੀ ਰੋਟੀ ਦਾ ਜਿਕਰ ਵੀ ਕੀਤਾ।ਉਨ੍ਹਾਂ ਲਿਖਿਆ ਕਿ ਇਸ ਤੋਂ ਵੱਧ ਹੋਰ ਕੀ ਚਾਹੀਦਾ।