ਸ਼ੰਭੂ, 14 ਦਸੰਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਅੱਜ ਦੁਪਹਿਰ 12 ਵਜੇ 101 ਕਿਸਾਨ ਦਿੱਲੀ ਲਈ ਰਵਾਨਾ ਹੋਏ ਸਨ ਪਰ ਉਨ੍ਹਾਂ ਨੂੰ ਹਰਿਆਣਾ ਪੁਲੀਸ ਨੇ ਘੱਗਰ ਦਰਿਆ ਦੇ ਪੁਲ ’ਤੇ ਰੋਕ ਲਿਆ। ਦਿੱਲੀ ਕੂਚ ਲਈ ਰਵਾਨਾ ਹੋਏ ਕਿਸਾਨਾਂ ’ਤੇ ਹਰਿਆਣਾ ਪੁਲਿਸ ਵੱਲੋਂ ਵਾਟਰ ਕੈਨਨ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ ਹੈ।ਇਸ ਨੂੰ ਲੈ ਕੇ ਪੁਲਿਸ ਅਤੇ ਕਿਸਾਨਾਂ ਵਿਚਾਲੇ ਬਹਿਸ ਹੋ ਰਹੀ ਹੈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਇਸ ਸਬੰਧੀ ਸੁਪਰੀਮ ਕੋਰਟ ਵਿੱਚ 18 ਦਸੰਬਰ ਨੂੰ ਸੁਣਵਾਈ ਹੈ। ਉਸਦੀ ਉਡੀਕ ਕਰੋ।
ਦੂਜੇ ਪਾਸੇ ਖਨੌਰੀ ਸਰਹੱਦ ‘ਤੇ ਸਾਂਝਾ ਕਿਸਾਨ ਮੋਰਚਾ (ਗੈਰ ਸਿਆਸੀ) ਆਗੂ ਜਗਜੀਤ ਡੱਲੇਵਾਲ ਲਗਾਤਾਰ 19ਵੇਂ ਦਿਨ ਮਰਨ ਵਰਤ ‘ਤੇ ਹਨ। ਕਿਸਾਨ ਆਗੂ ਸਰਵਨ ਪੰਧੇਰ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੂਰਾ ਦੇਸ਼ ਚਿੰਤਤ ਹੈ ਪਰ, ਦੇਸ਼ ਦਾ ਪ੍ਰਧਾਨ ਮੰਤਰੀ ਨਹੀਂ।
ਦਿੱਲੀ ਕੂਚ ਲਈ ਰਵਾਨਾ ਹੋਏ ਕਿਸਾਨਾਂ ’ਤੇ ਹਰਿਆਣਾ ਪੁਲਿਸ ਵੱਲੋਂ ਵਾਟਰ ਕੈਨਨ ਅਤੇ ਅੱਥਰੂ ਗੈਸ ਦੀ ਵਰਤੋਂ, ਕਈ ਕਿਸਾਨ ਜ਼ਖਮੀ