ਆਮ ਆਦਮੀ ਪਾਰਟੀ ਨੇ ਲੁਧਿਆਣਾ ਵਾਸੀਆਂ ਨੂੰ ਦਿੱਤੀਆਂ ਪੰਜ ਗਰੰਟੀਆਂ

ਚੋਣਾਂ ਪੰਜਾਬ

ਲੁਧਿਆਣਾ: 15 ਦਸੰਬਰ, ਦੇਸ਼ ਕਲਿੱਕ ਬਿਓਰੋ

ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਲੁਧਿਆਣਾ ਪਹੁੰਚ ਕੇ ਨਗਰ ਨਿਗਮ ਚੋਣਾਂ ਲਈ ਚੋਣ ਪ੍ਰਚਾਰ ਦਾ ਆਗਾਜ਼ ਕੀਤਾ।। ਪ੍ਰੈਸ ਵਾਰਤਾ ਦੌਰਾਨ ਉਨ੍ਹਾ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸ਼ਹਿਰ ਵਾਸੀਆਂ ਨੂੰ 5 ਗਾਰੰਟੀਆਂ ਦਿੱਤੀਆਂ ਹਨ। ਉਨ੍ਹਾ ਦਾਅਵਾ ਕੀਤਾ ਜੇਕਰ ਲੁਧਿਆਣਾ ਦੇ ਲੋਕ ਨਿਗਮ ‘ਚ ‘ਆਪ’ ਦਾ ਮੇਅਰ ਬਣਾਉਂਦੇ ਹਨ ਤਾਂ ਮੇਅਰ ਬਣਦੇ ਹੀ ਅਗਲੇ ਘੰਟੇ ਤੋਂ ਸ਼ਹਿਰ ਦੇ ਵਿਕਾਸ ਕਾਰਜਾਂ ‘ਤੇ ਕੰਮ ਸ਼ੁਰੂ ਹੋ ਜਾਵੇਗਾ। ‘ਆਪ’ ਸਰਕਾਰ ਨੇ ਡੂੰਘਾਈ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਲੋਕਾਂ ਨੂੰ 5 ਅਜਿਹੀਆਂ ਗਾਰੰਟੀਆਂ ਦਿੱਤੀਆਂ ਹਨ ਜੋ ਸ਼ਹਿਰ ਲਈ ਜ਼ਰੂਰੀ ਸਨ।
ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਦੇ ਲੋਕਾਂ ਨੂੰ 5 ਗਾਰੰਟੀਆਂ:

  1. ਬੁੱਢੇ ਦਰਿਆ ਦੀ ਪੁਰਾਣੀ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ ਅਤੇ ਇਸ ਕੰਢੇ ‘ਤੇ ਸੜਕ ਬਣਾਈ ਜਾਵੇਗੀ।

2- ਲੁਧਿਆਣਾ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ 100 ਇਲੈਕਟ੍ਰਿਕ ਬੱਸਾਂ ਚਲਾਈਆਂ ਜਾਣਗੀਆਂ। ਜਿਸ ਦੇ ਡੀਪ ਅਤੇ ਚਾਰਜਿੰਗ ਸਟੇਸ਼ਨ ਬਣਾਏ ਜਾਣਗੇ।

  1. ਸੀਵਰੇਜ ਦਾ 100 ਫੀਸਦੀ ਪ੍ਰਬੰਧਨ, ਕੂੜੇ ਦੇ ਨਿਪਟਾਰੇ ਅਤੇ ਠੋਸ ਰਹਿੰਦ-ਖੂੰਹਦ ਦਾ ਪ੍ਰਬੰਧਨ ਆਧੁਨਿਕ ਤਕਨੀਕ ਨਾਲ ਕੀਤਾ ਜਾਵੇਗਾ।

4- ਲੁਧਿਆਣਾ ਦੀ ਸਮੁੱਚੀ ਅਬਾਦੀ ਲਈ 100 ਫੀਸਦੀ ਸ਼ੁੱਧ ਪੀਣ ਵਾਲੇ ਪਾਣੀ ਅਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਪ੍ਰਬੰਧ ਕੀਤੇ ਜਾਣਗੇ।

5- ਚਾਰ ਨਵੇਂ ਅੰਤਰਰਾਜੀ ਬੱਸ ਸਟੈਂਡ ਬਣਾਏ ਜਾਣਗੇ ਅਤੇ ਅੰਤਰ-ਸਿਟੀ ਬੱਸਾਂ ਚਲਾਈਆਂ ਜਾਣਗੀਆਂ। ਮੌਜੂਦਾ ਬੱਸ ਸਟੈਂਡ ਨੂੰ ਲੋਕਲ ਬੱਸ ਸਟੈਂਡ ਵਿੱਚ ਤਬਦੀਲ ਕੀਤਾ ਜਾਵੇਗਾ। ਤਾਜਪੁਰ ਰੋਡ ਤੋਂ ਸਾਊਥ ਸਿਟੀ ਤੱਕ ਨਦੀ ਦੇ ਨਾਲ ਸੜਕ ਬਣਾਈ ਜਾਵੇਗੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।