ਚੰਡੀਗੜ੍ਹ, 15 ਦਸੰਬਰ, ਦੇਸ਼ ਕਲਿੱਕ ਬਿਓਰੋ :
ਪੁਲਿਸ ਮੁਲਾਜ਼ਮ ਹੁਣ ਹਰਿਆਣਾ ਵਿੱਚ ਡਿਊਟੀ ਦੌਰਾਨ ਮੋਬਾਇਲ ਫੋਨ ਨਹੀਂ ਰੱਖ ਸਕਣਗੇ। ਇਸ ਸਬੰਧੀ ਪੁਲਿਸ ਵਿਭਾਗ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ। ਡੀਜੀਪੀ ਸ਼ਤਰੂਜੀਤ ਕਪੂਰ ਵੱਲੋਂ ਪੁਲਿਸ ਮੁਲਾਜ਼ਮਾਂ ਉਤੇ ਡਿਊਟੀ ਦੌਰਾਨ ਆਪਣੇ ਕੋਲ ਮੋਬਾਇਲ ਜਾਂ ਇਲੈਕਟ੍ਰੋਨਿਕ ਉਪਕਰਨ ਰੱਖਣ ਉਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਕੇਵਲ ਉਨ੍ਹਾਂ ਉਪਕਰਨਾਂ ਦੀ ਵਰਤੋਂ ਕੀਤੀ ਜਾ ਸਕੇਗੀ, ਜਿਨ੍ਹਾਂ ਦਾ ਸਿੱਧਾ ਸਬੰਧ ਡਿਊਟੀ ਨਾਲ ਹੈ। ਜਾਰੀ ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਆਦੇਸ਼ ਦੀ ਉਲੰਘਣਾ ਕੀਤੀ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਨਿਊਜ਼ ਐਂਕਰ ਦੀ ਗਲਤੀ ਕਾਰਨ ਟੀਵੀ ਚੈਨਲ ਦੇਵੇਗਾ 127 ਕਰੋੜ ਰੁਪਏ
ਡੀਜੀਪੀ ਨੇ ਪੁਲਿਸ ਦਫ਼ਤਰ ਤੋਂ ਜਾਰੀ ਹੁਕਮ ਵਿੱਚ ਸਪੱਸ਼ਟ ਕੀਤਾ ਹੈ ਕਿ ਪੁਲਿਸ ਬਲ ਦੀ ਕਾਰਜਕੁਸ਼ਲਤਾ ਵਧਾਉਣ ਅਤੇ ਅਨੁਸ਼ਾਸਨ ਬਣਾਈ ਰੱਖਣ ਦੇ ਉਦੇਸ਼ ਨਾਲ ਇਹ ਫੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : RSMSSB ’ਚ ਨਿਕਲੀਆਂ 8256 ਅਸਾਮੀਆਂ
ਕੁਝ ਦਿਨ ਪਹਿਲਾਂ ਕਈ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਸਨ, ਜਿਸ ਵਿੱਚ ਪੁਲਿਸ ਮੁਲਾਜ਼ਮ ਡਿਊਟੀ ਦੌਰਾਨ ਮੋਬਾਇਲ ਜਾਂ ਹੋਰ ਇਲੈਕਟ੍ਰੋਨਿਕ ਚੀਜ਼ਾਂ ਦੀ ਵਰਤੋਂ ਕਰ ਰਹੇ ਸਨ। ਇਸ ਨਾਲ ਨਾ ਸਿਰਫ ਉਨ੍ਹਾਂ ਦੀ ਡਿਊਅੀ ਉਤੇ ਸਿੱਧਾ ਅਸ਼ਰ ਪੈਂਦਾ ਹੈ, ਸਗੋਂ ਲੋਕਾਂ ਵਿੱਚ ਪੁਲਿਸ ਦੀ ਛਵੀ ਨੂੰ ਵੀ ਨੁਕਸਾਨ ਪਹੁੰਚਦਾ ਹੈ।