ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਅੱਜ 20ਵੇਂ ਦਿਨ ‘ਚ ਦਾਖਲ, ਹਾਲਤ ਨਾਜ਼ੁਕ

ਪੰਜਾਬ

ਖਨੌਰੀ, 15 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ 70 ਸਾਲਾ ਕਿਸਾਨ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 20ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਦੂਜੇ ਪਾਸੇ, ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ। 18 ਦਸੰਬਰ ਨੂੰ ਪੰਜਾਬ ਵਿੱਚ ਦੁਪਹਿਰ 12 ਤੋਂ 3 ਵਜੇ ਤੱਕ ਰੇਲ ਰੋਕੋ ਅਭਿਆਨ ਚਲਾਇਆ ਜਾਵੇਗਾ। 18 ਦਸੰਬਰ ਤੱਕ ਕੋਈ ਜੱਥਾ ਦਿੱਲੀ ਕੂਚ ਨਹੀਂ ਕਰੇਗਾ।
ਗੰਭੀਰ ਹਾਲਤ ਵਿੱਚ ਖਨੌਰੀ ਬਾਰਡਰ ’ਤੇ ਬਿਸਤਰੇ ’ਤੇ ਪਏ ਡੱਲੇਵਾਲ ਨੇ ਹੱਥ ਵਿੱਚ ਮਾਈਕ ਫੜ ਕੇ ਕਿਹਾ ਕਿ ਉਹਨਾਂ ਕਿਸਾਨਾਂ ਦੀ ਜ਼ਿੰਦਗੀ, ਜੋ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਆਤਮਹਤਿਆ ਕਰ ਰਹੇ ਹਨ, ਮੇਰੀ ਜ਼ਿੰਦਗੀ ਤੋਂ ਵੱਧ ਕੀਮਤੀ ਹੈ।
ਜਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਕੇਂਦਰ ਅਤੇ ਸਰਕਾਰ ਨੂੰ ਹਦਾਇਤ ਦਿੱਤੀ ਸੀ ਕਿ ਉਹ ਫੌਰਨ ਉਨ੍ਹਾਂ ਨੂੰ ਮਿਲਣ, ਉਨ੍ਹਾਂ ਨੂੰ ਮੈਡੀਕਲ ਸਹਾਇਤਾ ਦੇਣ ਅਤੇ ਉਨ੍ਹਾਂ ਦੀ ਭੁੱਖ ਹੜਤਾਲ ਨੂੰ ਸਮਾਪਤ ਕਰਨ ਲਈ ਰਾਜ਼ੀ ਕਰਨ। ਕੋਰਟ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਕੀਮਤੀ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਜ਼ਿੰਦਗੀ ਬਚਾਉਣਾ ਜ਼ਰੂਰੀ ਹੈ।
ਡੱਲੇਵਾਲ, ਜੋ ਕਿ ਕੈਂਸਰ ਪੀੜਤ ਹਨ, 26 ਨਵੰਬਰ ਤੋਂ ਪੰਜਾਬ-ਹਰਿਆਣਾ ਦੀ ਸੀਮਾ ’ਤੇ ਖਨੌਰੀ ਬਾਰਡਰ ’ਤੇ ਭੁੱਖ ਹੜਤਾਲ ’ਤੇ ਬੈਠੇ ਹਨ। ਉਨ੍ਹਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨੇ, ਜਿਸ ਵਿੱਚ ਫਸਲਾਂ ’ਤੇ ਨਿਯੂਨਤਮ ਸਮਰਥਨ ਮੂਲ (MSP) ਦੀ ਕਾਨੂੰਨੀ ਗਾਰੰਟੀ ਸ਼ਾਮਲ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।