ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋ ਬੰਦੀ ਸਿੰਘਾਂ ਦੀ ਰਿਹਾਈ ਤੇ ਹੋਰ ਪੰਥਕ ਮੁੱਦਿਆਂ ਨੂੰ ਲੈ ਕੇ  ਮੋਰਿੰਡਾ ਵਿੱਚ ਕੀਤਾ ਰੋਸ ਮਾਰਚ 

Punjab

ਮੋਰਿੰਡਾ: 15 ਦਸੰਬਰ, ਭਟੋਆ 

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜ਼ਿਲਾ ਰੂਪਨਗਰ ਅਤੇ ਬਲਾਕ ਮੋਰਿੰਡਾ ਦੀ ਜਥੇਬੰਦੀ ਵੱਲੋਂ ਮਾਤਾ ਗੁਜਰੀ ਜੀ ਅਤੇ ਚਾਰੋਂ ਸਾਹਿਬਜ਼ਾਦਿਆਂ ਨੂੰ ਸਮਰਪਿਤ ਅਤੇ ਬੰਦੀ ਸਿੰਘਾਂ ਦੀ ਰਿਹਾਈ ਤੇ ਹੋਰ ਪੰਥਕ ਮੁੱਦਿਆਂ ਨੂੰ ਲੈ ਕੇ ਅੱਜ ਮੋਰਿੰਡਾ ਵਿੱਚ  ਰੋਸ ਮਾਰਚ ਕੀਤਾ ਗਿਆ। ਇਹ ਰੋਸ ਮਾਰਚ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਅਰੰਭ ਹੋਇਆ ਅਤੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿੱਚੋਂ ਹੁੰਦਾ ਹੋਇਆ ਕਾਈਨੌਰ ਚੌਂਕ ਰਾਹੀਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਪਹੁੰਚ ਕੇ ਸਮਾਪਤ ਹੋਇਆ।ਇਸ ਰੋਸ ਮਾਰਚ ਵਿੱਚ ਬਹੁਤ ਸਾਰੇ ਆਗੂਆਂ, ਵਰਕਰਾਂ ਤੇ ਸੰਗਤ ਵੱਲੋ ਸ਼ਮੂਲੀਅਤ ਕੀਤੀ ਗਈ । ਇਸ ਰੋਸ ਮਾਰਚ ਨੂੰ ਦੇ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਐਸਐਚ ਓ ਹਰਜਿੰਦਰ ਸਿੰਘ ਦੀ ਦੇਖ ਰੇਖ ਹੇਠ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਤੋਖਗੜ੍ਹ  ਅਤੇ ਯੂਥ ਆਗੂ ਭਾਈ ਹਰਜੀਤ ਸਿੰਘ ਚਤਾਮਲਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋ  ਲੰਮੇ ਸਮੇਂ ਤੋਂ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ,ਜੋ ਅਦਾਲਤਾਂ ਦੁਆਰਾ ਦਿੱਤੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨਾ ਦੀ ਰਿਹਾਈ ਲਈ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328  ਸਰੂਪਾਂ ਦੀ ਬਰਾਮਦਗੀ ਲਈ,  ਬਰਗਾੜੀ ਤੇ ਬਹਿਬਲ ਕਲਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਤੇ ਸ਼ਹੀਦ ਹੋਏ ਸਿੰਘਾਂ ਦੇ ਕਾਤਲਾਂ ਨੂੰ ਸਜ਼ਾਵਾਂ ਦਵਾਉਣ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਲਈ ਅਤੇ ਪੰਥ ਤੇ ਪੰਜਾਬ ਦੇ ਹੋਰ ਮੁੱਦਿਆਂ ਨੂੰ ਲੈ ਕੇ  ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਤੋਂ ਲੈ ਕੇ ਗੁਰਦੁਆਰਾ ਸ੍ਰੀ ਸ਼ਹੀਦਗੰਜ ਸਾਹਿਬ ਮੋਰਿੰਡਾ ਤੱਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ । ਜਥੇਦਾਰ ਸੰਤੋਖਗੜ੍ਹ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਉਪਰੋਕਤ ਮਸਲਿਆਂ ਦਾ ਹੱਲ ਨਾ ਕਰਨ ਕਾਰਨ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ੀ ਖੁੱਲੇ ਆਮ ਘੁੰਮ ਰਹੇ ਹਨ ਉੱਥੇ ਹੀ ਸਿੱਖ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਕਤਲ ਕਰਨ ਦੇ ਦੋਸ਼ੀ ਵੀ ਲੰਮੀ ਅਦਾਲਤੀ ਪ੍ਰਕਿਰਿਆ ਕਾਰਨ ਕਾਨੂੰਨ ਦੀਆਂ ਨਜ਼ਰਾਂ ਤੋਂ ਬਚੇ ਹੋਏ ਹਨ ਉਹਨਾਂ ਦੱਸਿਆ ਕਿ ਸੂਬਾ ਤੇ ਕੇਂਦਰ ਸਰਕਾਰ ਸਿੱਖ ਮਸਲਿਆਂ ਨੂੰ ਹੱਲ ਨਾ ਕਰਕੇ ਸਿੱਖਾਂ ਨੂੰ ਇਸ ਦੇਸ਼ ਵਿੱਚ ਬੇਗਾਨਗੀ ਦਾ ਅਹਿਸਾਸ ਕਰਾ ਰਹੀ ਹੈ ਅਕਾਲੀ ਆਗੂ ਨੇ ਕਿਹਾ ਕਿ ਸਰਕਾਰ ਵੱਲੋਂ ਸਿੱਖਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਕਾਰਨ ਨਹੀਂ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਖਾਲਿਸਤਾਨ ਦੀ ਮੰਗ ਕੀਤੀ ਜਾ ਰਹੀ ਹੈ , ਜਿਸ ਦਾ ਹਊਆ ਖੜਾ ਕਰਕੇ ਸਰਕਾਰ ਦੂਜੇ ਭਾਈਚਾਰਿਆਂ ਦੀਆਂ ਵੋਟਾਂ ਬਟੋਰ ਕੇ ਰਾਜ ਕਰ ਰਹੀ ਹੈ । ਇਸ ਮੌਕੇ ਤੇ ਇਹਨਾਂ ਅਕਾਲੀ ਆਗੂ ਦਿਲਬਾਗ ਸਿੰਘ ਬੁਰਜਵਾਲਾ ਇਸਤਰੀ ਅਕਾਲੀ ਦਲ ਜਿਲਾ ਰੂਪਨਗਰ ਦੀ ਪ੍ਰਧਾਨ ਬੀਬੀ ਤੇਜ ਕੌਰ ਗਧਰਾਮ ਹਰਜੀਤ ਸਿੰਘ ਢੋਲਣ ਮਾਜਰਾ ਰਘਵੀਰ ਸਿੰਘ ਢੋਲਣ ਮਾਜਰਾ ਕੁਲਦੀਪ ਸਿੰਘ ਵਡਾਲੀ ਅਤੇ ਗੁਰਿੰਦਰ ਸਿੰਘ ਭਜੋਲੀ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਦੇ ਵਰਕਰ ਹਾਜ਼ਰ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।