ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਅਲੀ ਫੇਸਬੁੱਕ ਅਕਾਊਂਟ ਬਣਨ ‘ਤੇ ਜਿਤਾਇਆ ਸਖਤ ਇਤਰਾਜ਼

ਪੰਜਾਬ

ਅੰਮ੍ਰਿਤਸਰ: 16 ਦਸੰਬਰ, ਦੇਸ਼ ਕਲਿੱਕ ਬਿਓਰੋ
ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ‘ਤੇ ਫੇਸਬੁੱਕ ‘ਤੇ ਜਾਅਲੀ ਅਕਾਊਂਟ ਬਣਾਇਆ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਦੀ ਜਾਣਕਾਰੀ ਸਾਂਝੀ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਦੀ ਟੀਮ ਵੱਲੋਂ ਸ਼ੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਲਿਖਿਆ ਹੈ : ਅਜਿਹੀਆਂ ਘਟੀਆ ਅਤੇ ਘਿਨਾਉਣੀਆਂ ਹਰਕਤਾਂ ਕਿਸੇ ਵੀ ਸਿੱਖ ਦੇ ਦਿਮਾਗ ਵਿੱਚ ਕਦੇ ਨਹੀਂ ਆ ਸਕਦੀਆਂ। ਸਾਡਾ ਮੰਨਣਾ ਹੈ ਕਿ ਤੁਹਾਡੇ ਕੋਲ ਪੈਸਾ ਹੈ, ਇੱਕ ਪੂਰਾ ਨੈੱਟਵਰਕ ਸਿਸਟਮ ਹੈ ਅਤੇ ਕੁਝ ਚਾਪਲੂਸ ਵੀ ਹਨ। ਪਰ, ਇਸ ਹੱਦ ਤੱਕ ਡਿੱਗਣਾ ਨੈਤਿਕ ਤੌਰ ‘ਤੇ ਘਟੀਆ ਹੋਣ ਦਾ ਸਬੂਤ ਹੈ। ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ‘ਤੇ ਇਕ ਫਰਜ਼ੀ ਪੇਜ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਵੱਖ-ਵੱਖ ਪੋਸਟਾਂ ‘ਤੇ ਘਟੀਆ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਟਾਈਟੈਨਿਕ ਸਮੁੰਦਰ ਵਿੱਚ ਇੰਨਾ ਹੇਠਾਂ ਨਹੀਂ ਡਿੱਗਿਆ ਜਿੰਨਾ ਤੁਸੀਂ ਕੀਤਾ ਸੀ। ਮੈਂ ਸਿਰਫ਼ ਇੰਨਾ ਹੀ ਕਹਾਂਗਾ ਕਿ ਗੁਰੂ ਜੀ ਦੀ ਪਿਆਰੀ ਸੰਗਤ ਨੂੰ ਬੇਨਤੀ ਹੈ ਕਿ ਉਹ ਅਜਿਹੇ ਜਾਅਲੀ ਖਾਤਿਆਂ ਤੋਂ ਸਾਵਧਾਨ ਰਹਿਣ।
ਉੱਧਰ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ‘ਤੇ ਪੇਜ ਬਣਾ ਕੇ ਗਲਤ ਟਿੱਪਣੀਆਂ ਕਰਨਾ ਨਿੰਦਣਯੋਗ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।