ਆਮ ਆਦਮੀ ਪਾਰਟੀ ਨਾਲ ਸਬੰਧਤ ਸਰਪੰਚ ਦਾ ਕਤਲ

ਪੰਜਾਬ

ਬਰਨਾਲਾ, 16 ਦਸੰਬਰ, ਦੇਸ਼ ਕਲਿੱਕ ਬਿਓਰੋ :

ਬਰਨਾਲਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਨਾਲ ਸਬੰਧਤ ਇਕ ਨੌਜਵਾਨ ਸਰਪੰਚ ਦਾ ਬੇਹਿਮੀ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ ਸਰਪੰਚ ਸੁਖਜੀਤ ਸਿੰਘ ਦਾ ਕਤਲ ਕਰ ਦਿੱਤਾ।

ਮ੍ਰਿਤਕ ਸਰਪੰਚ ਦੇ ਪਰਿਵਾਰ ਮੈਂਬਰਾਂ ਤੇ ਪਿੰਡ ਵਾਸੀਆਂ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਰਪੰਚੀ ਦੀਆਂ ਚੋਣਾਂ ਨੂੰ ਲੈ ਕੇ ਪਿੰਡ ਦੇ ਕੁਝ ਵਿਅਕਤੀ ਉਨ੍ਹਾਂ ਨਾਲ ਰੰਜਿਸ਼ ਰੱਖਦੇ ਸਨ। ਇਹ ਵੀ ਦੋਸ਼ ਲਗਾਇਆ ਕਿ ਕੁਝ ਵਿਅਕਤੀ ਪਿੰਡ ਵਿੱਚ ਚਿੱਟੇ ਦਾ ਨਸ਼ਾ ਕਰ ਰਹੇ ਸਨ, ਜਦੋਂ ਉਸਨੇ ਉਨ੍ਹਾਂ ਨੂੰ ਰੋਕਣ ਦੀ  ਕੋਸ਼ਿਸ ਕੀਤੀ ਤਾਂ ਕੁਝ ਸਮੇਂ ਬਾਅਦ ਨਸ਼ਾ ਤਸਕਰ ਆਪਣੇ ਸਾਥੀਆਂ ਨਾਲ ਸਰਪੰਚ ਦੇ ਘਰ ਹਥਿਆਰ ਲੈ ਕੇ ਆ ਗਏ। ਸਰਪੰਚ ਅਤੇ ਉਸਦੇ ਸਾਥੀਆਂ ਉਤੇ ਜਾਨਲੇਵਾ ਹਮਲਾ ਕਰ ਦਿੱਤਾ। ਇਹ ਹਮਲੇ ਵਿੱਚ ਸਰਪੰਚ ਸੁਖਜੀਤ ਸਿੰਘ ਬਰਛਾ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਿਆ। ਗੰਭੀਰ ਹਾਲਤ ਵਿੱਚ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੋਂ ਉਸ ਨੂੰ ਸਿਵਲ ਹਸਪਤਾਲ ਬਰਨਾਲ ਭੇਜ ਦਿੱਤਾ। ਰਸਤੇ ਵਿੱਚ ਜਾਂਦੇ ਹੋਏ ਉਸਦੀ ਮੌਤ ਹੋ ਗਈ। ਇਸ ਹਮਲੇ ਵਿੱਚ ਸਰਪੰਚ ਸੁਖਜੀਤ ਦੇ ਪਿਤਾ ਅਮਰਜੀਤ ਸਿੰਘ ਸਮੇਤ ਤਿੰਨ ਹੋਰ ਵਿਅਕਤੀ ਜ਼ਖਮੀ ਹੋ ਗਏ ਦੱਸੇ ਜਾ ਰਹੇ ਹਨ। ਮ੍ਰਿਤਕ ਸਰਪੰਚ ਆਮ ਆਦਮੀ ਪਾਰਟੀ ਦਾ ਪੁਰਾਣਾ ਸਮਰਥਕ ਸੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।