ਪਟਿਆਲ਼ਾ, 16 ਦਸੰਬਰ, ਦੇਸ਼ ਕਲਿਕ ਬਿਊਰੋ :
ਸ਼ੰਭੂ-ਖਨੌਰੀ ਬਾਰਡਰ ‘ਤੇ ਫਸਲਾਂ ਉਤੇ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਅੱਜ (16 ਦਸੰਬਰ) ਪੰਜਾਬ ਨੂੰ ਛੱਡ ਕੇ ਦੇਸ਼ ਭਰ ਵਿੱਚ ਟ੍ਰੈਕਟਰ ਮਾਰਚ ਕੱਢਣਗੇ। ਸਵੇਰੇ 10:30 ਵਜੇ ਤੋਂ 2 ਵਜੇ ਤੱਕ ਟ੍ਰੈਕਟਰ ਮਾਰਚ ਕੱਢੇ ਜਾਣਗੇ।
ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਅਗੂ ਜਗਜੀਤ ਸਿੰਘ ਡੱਲੇਵਾਲ ਨੇ ਰਾਸ਼ਟਰਪਤੀ ਦੇ ਨਾਮ ਇੱਕ ਚਿੱਠੀ ਲਿਖੀ ਹੈ। ਕਿਸਾਨ ਡੱਲੇਵਾਲ ਵੱਲੋਂ ਲਿਖੀ ਗਈ ਚਿੱਠੀ ਦੀ ਕਾਪੀ ਡੀਸੀ ਅਤੇ ਐਸਡੀਐਮ ਨੂੰ ਸੌਂਪੀ ਜਾਵੇਗੀ।
ਡੱਲੇਵਾਲ ਨੇ 26 ਨਵੰਬਰ ਨੂੰ ਮਰਨ ਵਰਤ ਸ਼ੁਰੂ ਕੀਤਾ ਸੀ। 96 ਘੰਟੇ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਰਹਿਣ ਤੋਂ ਬਾਅਦ ਉਹ ਖਨੌਰੀ ਬਾਰਡਰ ’ਤੇ ਹੀ ਹਨ। ਉਨ੍ਹਾਂ ਦਾ ਵਜ਼ਨ ਕਾਫੀ ਘਟ ਚੁੱਕਾ ਹੈ। ਡਾਕਟਰਾਂ ਦੀ ਟੀਮ ਡੱਲੇਵਾਲ ਦੀ ਸਿਹਤ ਦੀ ਨਿਗਰਾਨੀ ਰੱਖ ਰਹੀ ਹੈ।
Published on: ਦਸੰਬਰ 16, 2024 7:35 ਪੂਃ ਦੁਃ