18 ਦਸੰਬਰ ਨੂੰ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਭਰਤੀ ਲਈ ਲੱਗੇਗਾ ਪਲੇਸਮੈਂਟ ਕੈਂਪ

ਰੁਜ਼ਗਾਰ

ਮਾਨਸਾ, 16 ਦਸੰਬਰ : ਦੇਸ਼ ਕਲਿੱਕ ਬਿਓਰੋ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ 18 ਦਸੰਬਰ 2024 ਦਿਨ ਬੁੱਧਵਾਰ ਨੂੰ ਮੁਥੂਟ ਮਾਈਕਰੋਫਿਨ ਲਿਮਟਿਡ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਭਰਤੀ ਲਈ ਘੱਟੋ-ਘੱਟ ਯੋਗਤਾ 12ਵੀਂ ਪਾਸ ਲੜਕੇ ਅਤੇ ਲੜਕੀਆਂ ਦੀ ਜਰੂਰਤ ਹੈ।
ਉਨ੍ਹਾਂ ਦੱਸਿਆ ਕਿ ਪ੍ਰਾਰਥੀ ਦੀ ਉਮਰ ਸੀਮਾ 20 ਤੋਂ 32 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਪ੍ਰਾਰਥੀ ਕੋਲ ਆਪਣਾ ਦੋ ਪਹੀਆ ਵਾਹਨ ਅਤੇ ਡਰਾਈਵਿੰਗ ਲਾਇਸੰਸ ਹੋਣਾ ਲਾਜਮੀ ਹੈ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟ ਦੀਆਂ  ਫੋਟੋਸਟੇਟ ਕਾਪੀਆਂ, ਅਧਾਰ ਕਾਰਡ ਦੀ ਫੋਟੋ ਕਾਪੀ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਮਾਨਸਾ, ਨੇੜੇ ਡੀ.ਸੀ.ਦਫ਼ਤਰ, ਸੇਵਾ ਕੇਂਦਰ ਦੇ ਉੱਪਰ ਪਹਿਲੀ ਮੰਜਿਲ ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀ ਨੂੰ ਤਨਖਾਹ 17000 ਰੁਪਏ ਤਨਖ਼ਾਹ ਤੋਂ ਇਲਾਵਾ ਤੇਲ ਦਾ ਖਰਚਾ ਅਤੇ ਇਨਸੈਨਟਿਵ ਵੀ ਦਿੱਤਾ ਜਾਵੇਗਾ। ਇਸ ਕੈਂਪ ਲਈ ਅਸਾਮੀਆਂ ਦੀ ਗਿਣਤੀ 50 ਹੈ। ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 01:.00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 77348-77749, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।