ਵਾਸਿੰਗਟਨ, 17 ਦਸੰਬਰ, ਦੇਸ਼ ਕਲਿਕ ਬਿਊਰੋ :
ਅਮਰੀਕਾ ਦੇ ਵਿਸਕਾਨਸਿਨ ‘ਚ ਇਕ ਈਸਾਈ ਸਕੂਲ ‘ਚ 17 ਸਾਲਾ ਵਿਦਿਆਰਥੀ ਨੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਇੱਕ ਅਧਿਆਪਕ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਨੇ ਹਮਲਾਵਰ ਵਿਦਿਆਰਥੀ ਨੂੰ ਮਾਰ ਦਿੱਤਾ। ਪੁਲਸ ਮੁਤਾਬਕ 5 ਲੋਕ ਜ਼ਖਮੀ ਹਨ, ਜਿਨ੍ਹਾਂ ‘ਚੋਂ 2 ਦੀ ਹਾਲਤ ਗੰਭੀਰ ਹੈ।
ਸਥਾਨਕ ਪੁਲਿਸ ਨੇ ਵੀ ਲੋਕਾਂ ਨੂੰ ਇਲਾਕਾ ਖਾਲੀ ਕਰਨ ਦੀ ਅਪੀਲ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗੋਲੀਬਾਰੀ ‘ਚ ਸ਼ੱਕੀ ਹਮਲਾਵਰ ਸਮੇਤ ਤਿੰਨ ਲੋਕ ਮਾਰੇ ਗਏ। ਮਰਨ ਵਾਲਿਆਂ ਵਿੱਚ ਬੱਚਾ ਵੀ ਸ਼ਾਮਲ ਹੈ। ਗੋਲੀਬਾਰੀ ‘ਚ ਪੰਜ ਲੋਕ ਜ਼ਖਮੀ ਵੀ ਹੋਏ ਹਨ।
Published on: ਦਸੰਬਰ 17, 2024 8:51 ਪੂਃ ਦੁਃ