ਚੰਡੀਗੜ੍ਹ, 17 ਦਸੰਬਰ, ਦੇਸ਼ ਕਲਿੱਕ ਬਿਓਰੋ :
ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਭਲਕੇ 18 ਦਸੰਬਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਇਕ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਦੁਪਹਿਰ 2 ਵਜੇ ਹੋਵੇਗੀ। ਇਹ ਮੀਟਿੰਗ ਖਨੌਰੀ ਬਰਡਰ ਉਤੇ ਮਰਨ ਵਰਤ ਉਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਲੈ ਕੇ ਐਂਮਰਜੈਂਸੀ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਬਾਰਡਰਾਂ ਉਤੇ ਚੱਲ ਰਹੇ ਕਿਸਾਨ ਸੰਘਰਸ਼ ਨੂੰ ਲੈ ਕੇ ਵੀ ਚਰਚਾ ਕੀਤੀ ਜਾਵੇਗੀ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੋ ਮੀਟਿੰਗ 24 ਦਸੰਬਰ ਨੂੰ ਰੱਖੀ ਗਈ ਸੀ, ਉਹ ਮੀਟਿੰਗ ਹੁਣ ਭਲਕੇ 18 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ।
ਜ਼ਿਕਰਯੋਗ ਹੈ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਖਨੌਰੀ ਦੇ ਬਰਾਡਰ ਉਤੇ ਮਰਨ ਵਰਤ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਦਾ ਮਰਨ ਵਰਤ 22ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਦਿਨੋਂ ਦਿਨ ਸਿਹਤ ਖਰਾਬ ਹੁੰਦੀ ਜਾ ਰਹੀ ਹੈ। ਡਾਕਟਰਾਂ ਦੇ ਕਹਿਣ ਮੁਤਾਬਕ ਉਨ੍ਹਾਂ ਦੇ ਸ਼ਰੀਰ ਦੇ ਅੰਗ ਵੀ ਹੌਲੀ ਹੌਲੀ ਪੂਰਾ ਕੰਮ ਕਰਨ ਘਟ ਰਹੇ ਹਨ। ਦੂਜੇ ਪਾਸੇ ਸਰਕਾਰਾਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅਜੇ ਤੱਕ ਕੋਈ ਵੀ ਗੱਲਬਾਤ ਨਹੀਂ ਹੋਈ।