ਨਵੀਂ ਦਿੱਲੀ: 17 ਦਸੰਬਰ, ਦੇਸ਼ ਕਲਿੱਕ ਬਿਓਰੋ
ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਅੱਜ ਲੋਕ ਸਭਾ ਵਿੱਚ One Nation One Election ਬਿੱਲ ਪੇਸ਼ ਕੀਤਾ ਜੋ ਦੇਸ਼ ਵਿੱਚ ਇੱਕੋ ਸਮੇਂ ਚੋਣਾਂ ਕਰਾਉਣ ਦੀ ਵਿਵਸਥਾ ਕਰਦਾ ਹੈ।
ਕਾਂਗਰਸੀ ਆਗੂਆਂ ਨੇ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਇਸ ਬਿੱਲ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਮੈਂਬਰ ਸ਼ੁਰੂਆਤੀ ਪੜਾਅ ‘ਤੇ ਕਿਸੇ ਵੀ ਬਿੱਲ ਦਾ ਵਿਰੋਧ ਕਰ ਸਕਦੇ ਹਨ। ਇਸ ਤੋਂ ਬਾਅਦ, ਬਿੱਲ ਨੂੰ ਸਬੰਧਤ ਮੰਤਰੀ ਵੱਲੋਂ ਆਵਾਜ਼ੀ ਵੋਟ ਰਾਹੀਂ ਪੇਸ਼ ਕੀਤਾ ਜਾਂਦਾ ਹੈ।
ਸਮਾਜਵਾਦੀ ਪਾਰਟੀ ਦੇ ਮੈਜਬਰ ਪਾਰਲੀਮੈੈਂਟ ਧਰਮਿੰਦਰ ਯਾਦਵ ਨੇ ਕਿਹਾ ਕਿ ਇਹ ਬਿੱਲ ਸੰਵਿਧਾਨ ਦੇ ਨਿਰਮਾਤਾਵਾਂ ਦੁਆਰਾ ਦਰਸਾਏ ਸੰਘੀ ਢਾਂਚੇ ‘ਤੇ ਹਮਲਾ ਹੈ।
Published on: ਦਸੰਬਰ 17, 2024 1:53 ਬਾਃ ਦੁਃ