ਮਾਨਸਾ 18 ਦਸੰਬਰ, ਦੇਸ਼ ਕਲਿੱਕ ਬਿਓਰੋ :
ਅੱਜ ਆਜ਼ਾਦ ਸਮਾਜ ਪਾਰਟੀ ਕਾਂਸ਼ੀ ਰਾਮ ਤੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਵੱਲੋਂ ਆਪ ਦੀ ਮਾਨ ਸਰਕਾਰ ਦੀ ਵਾਆਦਾ ਖਿਲਫੀ ਅਤੇ ਦਲਿਤਾਂ ਉਪਰ ਹੋ ਰਹੇ ਅੱਤਿਆਚਾਰ ਖਿਲਾਫ ਏ ਡੀ ਸੀ ਵਿਕਾਸ ਦਫ਼ਤਰ ਅੱਗੇ ਧਰਨਾ ਦਿੱਤਾ।
ਧਰਨੇ ਨੂੰ ਸੰਬੋਧਨ ਕਰਦਿਆਂ ਆਜ਼ਾਦ ਸਮਾਜ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਅਤੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਆਪ ਮਾਨ ਸਰਕਾਰ ਨੇ ਆਪਣੇ ਰਾਜ ਦੇ ਤਿੰਨ ਸਾਲਾਂ ਵਿਚ ਮਜ਼ਦੂਰਾ ਨੂੰ ਰਾਹਤ ਦੇਣ ਦੀ ਥਾਂ ਉਲਟਾ ਦਲਿਤਾਂ ਦੇ ਹੱਕਾਂ ਉਪਰ ਡਾਕਾਂ ਮਰਿਆਂ ਹੈ। ਉਨ੍ਹਾਂ ਕਿਹਾ ਕਿ ਰਜਿਸਟਰ ਤੇ ਲੱਗਦੀ ਹਾਜ਼ਰੀ ਬੰਦ ਕਰਕੇ ਸੱਤਾਧਾਰੀ ਹਾਕਮਾਂ ਨੇ ਲੁਕੇਸਨ ਤੇ ਹਾਜ਼ਰੀ ਲਾਗੂ ਕਰਕੇ ਮਨਰੇਗਾ ਮਜ਼ਦੂਰਾਂ ਨੂੰ ਪ੍ਰੇਸ਼ਾਨ ਕੀਤਾ ਜਾਂ ਰਿਹਾ ਹੈ। ਉਨ੍ਹਾਂ ਕਿਹਾ ਕਿ 322 ਰੁਪਏ ਰੋਜ਼ਾਨਾ ਦਿਹਾੜੀ ਲੈਣ ਵਾਲੇ ਦੀ ਦੋ ਵਾਰੀ ਜ਼ਰੂਰੀ ਹੈ ਪਰ 2 ਲੱਖ ਤਨਖਾਹਾਂ ਵਾਲੇ ਅਫਸਰਾਂ ਲਈ ਕੋਈ ਸ਼ਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਪੂੰਜੀਪਤੀਆਂ ਦਲਾਲ ਬਣ ਦੇਸ਼ ਦੇ ਮਜ਼ਦੂਰਾਂ ਨੂੰ ਬੇਰੁਜ਼ਗਾਰੀ ਤੇ ਮਹਿੰਗਾਈ ਦੀ ਭੱਠੀ ਵਿੱਚ ਸੁੱਟ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਮੋਦੀ ਸਰਕਾਰ ਦੇਸ਼ ਅੰਦਰ ਮਜ਼ਦੂਰਾ, ਨੌਜਵਾਨਾਂ ਦੇ ਰੁਜ਼ਗਾਰ ਲਈ ਉਦਯੋਗ ਲਾਉਣ ਦੀ ਥਾਂ ਕੰਪਨੀਆਂ ਦੇ ਮੁਨਾਫ਼ੇ ਲਈ ਕਿਸਾਨਾਂ ਤੋਂ ਜ਼ਮੀਨਾਂ ਖੋਕੇ ਸੜਕਾਂ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਤੋਂ ਵੀ ਵੱਧ ਮਾਨ ਸਰਕਾਰ ਦੇ ਰਾਜ ਵਿੱਚ ਦਲਿਤਾਂ ਉਪਰ ਅੱਤਿਆਚਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਮਜ਼ਦੂਰ ਸਮਾਜ ਜਥੇਬੰਦ ਤਾਕਤ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵੱਲੋਂ ਪੂਰੇ ਪੰਜਾਬ ਅੰਦਰ ਸਰਕਾਰ ਦੀ ਵਾਆਦਾ ਖਿਲਫੀ ਅਤੇ ਦਲਿਤਾਂ ਉਪਰ ਹੋ ਰਹੇ ਅੱਤਿਆਚਾਰਾਂ ਵਿਰੁੱਧ ਧਰਨੇ ਦਿੱਤੇ ਜਾਣਗੇ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿੱਕਾ ਸਿੰਘ ਬਹਾਦਰਪੁਰ, ਜ਼ਿਲ੍ਹਾ ਸਹਾਇਕ ਸਕੱਤਰ ਸੁਖਵਿੰਦਰ ਸਿੰਘ ਬੋਹਾ, ਜ਼ਿਲ੍ਹਾ ਆਗੂ ਭੋਲ਼ਾ ਸਿੰਘ ਝੱਬਰ, ਜਰਨੈਲ ਸਿੰਘ ਮਾਨਸਾ, ਵਿਦਿਆਰਥੀ ਆਗੂ ਪ੍ਰਦੀਪ ਗੁਰੂ, ਟਹਿਲਾਂ ਸਿੰਘ, ਸੁੱਖੀ ਕੌਰ ਅਤਲਾ, ਆਦਿ ਨੇ ਵੀ ਸੰਬੋਧਨ ਕੀਤਾ।04:30 PM