ਨਵੀਂ ਦਿੱਲੀ, 18 ਦਸੰਬਰ, ਦੇਸ਼ ਕਲਿੱਕ ਬਿਓਰੋ :
ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਅੱਜ ਲੋਕ ਸਭਾ ਵਿੱਚ ਮੰਗ ਕੀਤੀ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਉਤੇ ਚਰਚਾ ਕੀਤੀ ਜਾਵੇ।
ਜ਼ਿਕਰਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 22 ਦਿਨਾਂ ਤੋਂ ਖਨੌਰੀ ਬਾਰਡਰ ਉਤੇ ਭੁੱਖ ਹੜਤਾਲ ’ਤੇ ਬੈਠੇ ਹਨ। ਉਨ੍ਹਾਂ ਦੀ ਹਾਲਤ ਦਿਨੋਂ ਦਿਨ ਵਿਗੜੀ ਜਾ ਰਹੀ ਹੈ। ਡਾਕਟਰਾਂ ਵੱਲੋਂ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਸਰੀਰ ਦੇ ਅੰਗ ਪੂਰੀ ਤਰ੍ਹਾਂ ਕੰਮ ਨਹੀਂ ਕਰ ਰਹੇ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜੀ ਸਿਹਤ ਇਕ ਚਿੰਤਾ ਦਾ ਵਿਸ਼ਾ ਹੈ।