ਬਠਿੰਡਾ, 18 ਦਸੰਬਰ, ਦੇਸ਼ ਕਲਿੱਕ ਬਿਓਰੋ :
ਕਮਿਸ਼ਨਰ ਨਗਰ ਨਿਗਮ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹਿਰ ਵਾਸੀਆਂ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਅਸੈਸੀਜ਼ ਨੇ ਸਾਲ 2024-25 ਦਾ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ, ਉਹ 31 ਦਸੰਬਰ 2024 ਤੱਕ ਬਿਨ੍ਹਾਂ ਪਨੈਲਟੀ ਆਪਣਾ ਪ੍ਰਾਪਰਟੀ ਟੈਕਸ ਸਥਾਨਕ ਦਫਤਰ ਨਗਰ ਨਿਗਮ ਵਿਖੇ ਜਮ੍ਹਾਂ ਕਰਵਾ ਸਕਦੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ 21 ਤੇ 28 ਦਸੰਬਰ 2024 ਨੂੰ ਆਮ ਦਿਨਾਂ ਵਾਂਗ ਪ੍ਰਾਪਰਟੀ ਟੈਕਸ ਦੀ ਵਸੂਲੀ ਲਈ ਦਫਤਰ ਖੁੱਲ੍ਹਾ ਰੱਖਿਆ ਜਾਵੇਗਾ। ਇਸ ਤੋਂ ਬਾਅਦ 01 ਜਨਵਰੀ 2025 ਤੋਂ 31 ਮਾਰਚ 2025 ਤੱਕ 10 ਫੀਸਦੀ ਪਨੈਲਟੀ ਨਾਲ ਵਿੱਤੀ ਸਾਲ ਦਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ 31 ਮਾਰਚ 2025 ਤੱਕ ਇਹ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਜਾਂਦਾ ਤਾਂ ਇਸ ਦੀ ਵਸੂਲੀ ਪੰਜਾਬ ਮਿਊਸੀਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 138 ਤਹਿਤ ਕੀਤੀ ਜਾਵੇਗੀ।