ਲੁਧਿਆਣਾ, 18 ਦਸੰਬਰ, ਦੇਸ਼ ਕਲਿਕ ਬਿਊਰੋ :
ਆਮਦਨ ਟੈਕਸ ਵਿਭਾਗ ਦੀ ਟੀਮ ਨੇ ਅੱਜ ਸਵੇਰੇ ਲੁਧਿਆਣਾ ਵਿੱਚ ਇੱਕ ਮਸ਼ਹੂਰ ਡਾਕਟਰ ਦੇ ਘਰ ਅਤੇ ਹਸਪਤਾਲ ਵਿੱਚ ਛਾਪਾ ਮਾਰਿਆ। ਅਧਿਕਾਰੀਆਂ ਨੂੰ ਵੱਡੀ ਮਾਤਰਾ ‘ਚ ਨਕਦੀ ਮਿਲੀ ਹੈ। ਟੈਕਸ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਅਧਿਕਾਰੀਆਂ ਨੇ ਘਰ ਅਤੇ ਹਸਪਤਾਲ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਫਿਲਹਾਲ ਅਧਿਕਾਰੀ ਨਕਦੀ ਦਾ ਹਿਸਾਬ ਲੈ ਰਹੇ ਹਨ।ਇਹ ਵੀ ਪਤਾ ਲੱਗਾ ਹੈ ਕਿ ਕਈ ਦਸਤਾਵੇਜ਼ ਅਧਿਕਾਰੀਆਂ ਦੇ ਹੱਥ ਲੱਗੇ ਹਨ, ਜਿਨ੍ਹਾਂ ਦੀ ਹੁਣ ਜਾਂਚ ਕੀਤੀ ਜਾ ਰਹੀ ਹੈ।
Published on: ਦਸੰਬਰ 18, 2024 10:38 ਪੂਃ ਦੁਃ