ਸਾਲਾਨਾ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਟੂਰਨਾਮੈਂਟ: ਮੀਤ ਹੇਅਰ ਨੇ ਪੰਜ ਖਿਤਾਬ ਜਿੱਤੇ

ਖੇਡਾਂ

ਨਵੀਂ ਦਿੱਲੀ, 18 ਦਸੰਬਰ : ਦੇਸ਼ ਕਲਿੱਕ ਬਿਓਰੋ

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੇਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਮੈਂਬਰਾਂ ਦੇ ਬੈਡਮਿੰਟਨ ਟੂਰਨਾਮੈਂਟ ਵਿੱਚ 5 ਖਿਤਾਬ ਜਿੱਤ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ। 

ਕੌਂਸਟੀਟਿਊਸ਼ਨ ਕਲੱਬ ਆਫ ਇੰਡਿਆ (ਸੀ.ਸੀ.ਆਈ.) ਨਵੀਂ ਦਿੱਲੀ ਵਿਖੇ ਕਰਵਾਏ ਗਏ ਸਾਲਾਨਾ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਟੂਰਨਾਮੈਂਟ ਵਿੱਚ ਮੀਤ ਹੇਅਰ ਨੇ ਪੰਜ ਵਰਗਾਂ ਵਿੱਚ ਹਿੱਸਾ ਲਿਆ ਅਤੇ ਪੰਜੇ ਵਰਗਾਂ ਦੇ ਖਿਤਾਬ ਜਿੱਤੇ। ਮੀਤ ਹੇਅਰ ਜੋ ਸਾਂਸਦ ਮੈਂਬਰ ਬਣਨ ਤੋਂ ਪਹਿਲਾਂ ਪੰਜਾਬ ਦੇ ਖੇਡ ਮੰਤਰੀ ਵਜੋਂ ਵੀ ਸੇਵਾ ਨਿਭਾ ਚੁਕੇ ਹਨ, ਨੇ ਸੰਸਦ ਮੈਂਬਰਾਂ ਦੇ ਸਿੰਗਲਜ਼  ਵਰਗ, ਸੰਸਦ ਮੈਂਬਰਾਂ ਦ ਡਬਲਜ਼ ਵਰਗ, ਸੰਸਦ ਮੈਂਬਰਾਂ ਦ ਮਿਕਸਡ ਡਬਲਜ਼ ਵਰਗ, ਸੰਸਦ ਮੈਂਬਰ ਬਨਾਮ ਦਿੱਲੀ ਦੇ ਵਕੀਲਾਂ ਦੀ ਟੀਮ ਅਤੇ ਸੰਸਦ ਮੈਂਬਰ ਬਨਾਮ ਗੈਰ- ਸੰਸਦ ਮੈਂਬਰ ਟੀਮ ਮੁਕਾਬਲਿਆਂ ਵਿੱਚ ਹਿੱਸਾ ਲਿਆ ਅਤੇ ਸਾਰੇ ਵਰਗਾਂ ਦੇ ਫਾਈਨਲ ਮੈਚ ਜਿੱਤ ਕੇ ਖਿਤਾਬ ਆਪਣੇ ਨਾਮ ਕੀਤਾ।

ਮੀਤ ਹੇਅਰ ਜੋ ਕਿ ਬੈਡਮਿੰਟਨ ਅਤੇ ਕ੍ਰਿਕਟ ਦੇ ਚੰਗੇ ਖਿਡਾਰੀ ਹਨ ਇਸ ਤੋਂ ਪਹਿਲਾਂ ਚੰਡੀਗੜ੍ਹ ਵਿਖੇ ਪੰਜਾਬ ਅਤੇ ਹਰਿਆਣਾ ਦੇ ਵਿਧਾਇਕਾਂ ਦੇ ਮੈਚ ਵਿੱਚ ਵੀ ਮੈਨ ਆਫ ਦੀ ਮੈਚ ਰਹੇ ਸਨ। ਮੀਤ ਹੇਅਰ ਨੇ ਕਿਹਾ ਕਿ ਖੇਡਾਂ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਅੱਜ ਸਾਨੂੰ ਸਾਰਿਆਂ ਨੂੰ ਫਿਟਨਸ ਲਈ ਖੇਡਣਾ ਚਾਹੀਦਾ ਹੈ ਇਸ ਨਾਲ ਖਿਡਾਰੀਆਂ ਨੂੰ ਵੀ ਹੌਸਲਾ ਅਫ਼ਜਾਈ ਮਿਲਦੀ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।