ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿਕ ਬਿਊਰੋ :
ਕਿਸਾਨ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਏ ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ (18 ਦਸੰਬਰ) ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।
ਇਸ ਤੋਂ ਇਲਾਵਾ ਅਦਾਲਤ 23 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਵੀ ਸੁਣਵਾਈ ਕਰੇਗੀ। ਜਿਸ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੱਸੇਗੀ ਕਿ ਉਨ੍ਹਾਂ ਨੂੰ ਡਾਕਟਰੀ ਸਹਾਇਤਾ ਦੇਣ ਲਈ ਕੀ ਕੀਤਾ ਗਿਆ। ਡੱਲੇਵਾਲ ਐਮਐਸਪੀ ਕਾਨੂੰਨ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ‘ਤੇ ਹਨ।
ਇਸ ਸੁਣਵਾਈ ਤੋਂ ਪਹਿਲਾਂ ਕਿਸਾਨ ਆਗੂ ਡੱਲੇਵਾਲ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਵਿਚੋਲਗੀ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੂੰ 2 ਪੰਨਿਆਂ ਦਾ ਪੱਤਰ ਲਿਖਿਆ। ਇਸ ਵਿੱਚ ਡੱਲੇਵਾਲ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਨਾਲ ਹੀ ਗੱਲ ਕਰਾਂਗੇ।
ਸੁਪਰੀਮ ਕੋਰਟ ‘ਚ ਸ਼ੰਭੂ ਬਾਰਡਰ ਖੋਲ੍ਹਣ ਤੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਬਾਰੇ ਅੱਜ ਹੋਵੇਗੀ ਸੁਣਵਾਈ