ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿਕ ਬਿਊਰੋ :
ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ‘ਚ ਅੱਜ 3 ਘੰਟੇ ਲਈ ਰੇਲਾਂ ਰੋਕੀਆਂ ਜਾ ਰਹੀਆਂ ਹਨ। ਦੁਪਹਿਰ 12 ਵਜੇ ਤੋਂ 48 ਥਾਵਾਂ ‘ਤੇ ਕਿਸਾਨ ਪਟੜੀਆਂ ‘ਤੇ ਬੈਠੇ ਹਨ, ਧਰਨਾ 3 ਵਜੇ ਤੱਕ ਜਾਰੀ ਰਹੇਗਾ।
ਅੰਮ੍ਰਿਤਸਰ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਜ਼ਿਆਦਾਤਰ ਥਾਵਾਂ ’ਤੇ ਟਰੈਕ ਜਾਮ ਕੀਤੇ ਜਾ ਰਹੇ ਹਨ। ਕਿਸਾਨ ਆਗੂ ਸਰਵਣ ਪੰਧੇਰ ਵੱਲੋਂ 14 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ।
Published on: ਦਸੰਬਰ 18, 2024 12:28 ਬਾਃ ਦੁਃ