ਕਿਹਾ, ਭਾਜਪਾ ਦਲਿਤ ਵਿਰੋਧੀ ਪਾਰਟੀ
ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਭਾਰਤੀ ਜਨਤਾ ਪਾਰਟੀ ਉਤੇ ਤਿੱਖੇ ਹਮਲੇ ਕੀਤੇ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਲਿਤ ਵਿਰੋਧੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜਦੋਂ ਦੀ ਸੱਤਾ ਵਿੱਚ ਆਈ ਹੈ ਉਦੋਂ ਤੋਂ ਇਹ ਯਤਨ ਕਰ ਰਹੀ ਹੈ ਕਿ ਜੋ ਸੰਵਿਧਾਨ ਡਾ. ਅੰਬੇਡਕਾਰ ਨੇ ਬਣਾਇਆ, ਜਿਸ ਵਿੱਚ ਬੋਲਣ ਦਾ ਹੱਕ ਦਿੱਤਾ, ਜਾਤੀ ਪ੍ਰਥਾ ਨੂੰ ਖਤਮ ਕਰਨ ਦਾ ਅਧਿਕਾਰ ਦਿੱਤਾ ਗਿਆ, ਇਸ ਤੋਂ ਇਲਾਵਾ ਹੋਰ ਵੀ ਵੱਡੇ ਅਧਿਕਾਰ ਸੰਵਿਧਾਨ ਨੇ ਦਿੱਤੇ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਪਾਰਲੀਮੈਂਟ ਉਤੇ ਸੰਵਿਧਾਨ ਉਤੇ ਚਰਚਾ ਹੋ ਰਹੀ ਸੀ ਤਾਂ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਡਾ. ਅੰਬੇਡਕਰ ਦਾ ਮਜ਼ਾਕ ਉਡਾਇਆ ਹੈ। ਉਨ੍ਹਾਂ ਕਿਹਾ ਕਿ ਮੈਂ ਆਦਮੀ ਪਾਰਟੀ ਵੱਲੋਂ ਇਸ ਤਰ੍ਹਾਂ ਦੇ ਰਵੱਈਏ ਦੀ ਨਿਖੇਧੀ ਕਰਦਾ ਹਾਂ।
ਵਿੱਤ ਮੰਤਰੀ ਹਰਪਾਲ ਚੀਮਾ ਇੱਕ ਮਹੱਤਵਪੂਰਨ ਮੁੱਦੇ ਤੇ ਸੰਬੋਧਨ ਕਰਦੇ ਹੋਏ Live.. https://t.co/wcHoeezncK
— AAP Punjab (@AAPPunjab) December 18, 2024
Published on: ਦਸੰਬਰ 18, 2024 12:42 ਬਾਃ ਦੁਃ