ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬੀ ਦੇ ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਦਾ ਚੰਡੀਗੜ੍ਹ ਵਿਖੇ ਹੋਇਆ ਸ਼ੋਅ ਲਗਾਤਾਰ ਵਿਵਾਦਾਂ ਵਿੱਚ ਹੈ। ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ੋਅ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਜਵਾਬ ਦਾਖਲ ਕੀਤਾ ਗਿਆ ਹੈ।
ਕਿਹਾ ਜਾ ਰਿਹਾ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਚੰਡੀਗੜ੍ਹ ਵਿਖੇ ਹੋਏ ਸੋ਼ਅ ਨੂੰ ਲੈ ਕੇ ਰਾਤ ਸਮੇਂ ਆਵਾਜ਼ ਪ੍ਰਦੁਸ਼ਣ ਦੇ ਨਿਰਧਾਰਤ ਮਾਪਦੰਡਾ ਦੀ ਉਲੰਘਣਾ ਕੀਤੀ ਗਈ ਹੈ। ਇਸ ਸਬੰਧੀ ਸ਼ੋਅ ਦੇ ਪ੍ਰਬੰਧਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
ਪ੍ਰਸ਼ਸਨ ਨੇ ਕਿਹਾ ਕਿ ਪੂਰੇ ਸ਼ੋਅ ਦੌਰਾਨ ਆਵਾਜ਼ 75 ਡੇਸਿਬਲ ਤੋਂ ਜਿਆਦਾ ਰਹੀ ਹੈ। ਦੂਜੇ ਪਾਸੇ ਇਸ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਰਿਕਾਰਡ ਸਬੰਧੀ ਜਾਣਕਾਰੀ ਲੈਂਦੇ ਹੋਏ ਸੁਣਵਾਈ ਨੂੰ ਜਨਵਰੀ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਚੰਡੀਗੜ੍ਹ ਦੇ ਸੈਕਟਰ 34 ਵਿਖੇ ਦਿਲਜੀਤ ਦੋਸਾਂਝ ਦਾ ਸ਼ੋਅ ਹੋਇਆ ਸੀ। ਇਸ ਸ਼ੋਅ ਤੋਂ ਪਹਿਲਾਂ ਵੀ ਕੁਝ ਲੋਕਾਂ ਵੱਲੋਂ ਹਾਈਕੋਰਟ ਵਿੱਚ ਪਹੁੰਚ ਕੀਤੀ ਗਈ ਸੀ।