ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿਕ ਬਿਊਰੋ :
ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ‘ਚ ਰੇਲਵੇ ਟਰੈਕ ਜਾਮ ਕਰਨ ਤੋਂ ਬਾਅਦ ਹੁਣ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਐਮਰਜੈਂਸੀ ਸੇਵਾਵਾਂ ਬਹਾਲ ਰੱਖਾਂਗੇ।
ਅੱਜ ਬੁੱਧਵਾਰ ਨੂੰ ਪੰਜਾਬ ‘ਚ ਕਿਸਾਨਾਂ ਨੇ 3 ਘੰਟੇ ਤੱਕ ਰੇਲ ਪਟੜੀਆਂ ਨੂੰ ਜਾਮ ਕੀਤਾ। ਦੁਪਹਿਰ 12 ਵਜੇ ਤੋਂ 48 ਥਾਵਾਂ ’ਤੇ ਕਿਸਾਨ ਪਟੜੀਆਂ ’ਤੇ ਬੈਠ ਗਏ। 3 ਵਜਦਿਆਂ ਹੀ ਕਿਸਾਨਾਂ ਨੇ ਪਟੜੀਆਂ ਖਾਲੀ ਕਰ ਦਿੱਤੀਆਂ।
ਰੇਲਵੇ ਟਰੈਕ ਜਾਮ ਕਾਰਨ ਦਿੱਲੀ-ਪਠਾਨਕੋਟ ਸੁਪਰਫਾਸਟ ਐਕਸਪ੍ਰੈਸ ਨੂੰ ਲੁਧਿਆਣਾ ਦੇ ਢੰਡਾਰੀ ਕਲਾਂ ਵਿਖੇ ਰੋਕਣਾ ਪਿਆ। ਕੁਝ ਟਰੇਨਾਂ ਨੂੰ ਰੱਦ ਕਰਨਾ ਪਿਆ ਅਤੇ ਕੁਝ ਨੂੰ ਡਾਇਵਰਟ ਵੀ ਕਰਨਾ ਪਿਆ। ਕਿਸਾਨਾਂ ਦੇ ਧਰਨੇ ਕਾਰਨ ਕਰੀਬ 60 ਰੇਲ ਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੋਈ।
Published on: ਦਸੰਬਰ 18, 2024 5:00 ਬਾਃ ਦੁਃ