ਮੋਰਿੰਡਾ: 18 ਦਸੰਬਰ, ਭਟੋਆ
ਪਿੰਡ ਸਿੱਧੂਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਿੱਕੀਆਂ ਜਿੰਦਾਂ ਵੱਡੇ ਸਾਕੇ ਨੁੰ ਅੰਜਾਮ ਦੇਣ ਵਾਲਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਜੋੜ ਮੇਲ 23 ਦਸੰਬਰ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਜਾਵੇਗਾ।
ਇਸ ਸਬੰਧੀ ਇਸ ਗੁਰਦੁਆਰਾ ਸਾਹਿਬ ਦੀ ਕਾਰ ਸੇਵਾ ਕਰਵਾ ਰਹੇ ਜਥੇਦਾਰ ਬਾਬਾ ਬਚਨ ਸਿੰਘ ਅਤੇ ਮੁੱਖ ਸੇਵਾਦਾਰ ਬਾਈ ਦੀਪ ਸਿੰਘ ਘੜੂੰਆਂ ਨੇ ਦੱਸਿਆ ਕਿ ਸ਼ਹੀਦੀ ਜੋੜ ਮੇਲ ਨੂੰ ਮੁੱਖ ਰੱਖਦਿਆਂ 21 ਦਸੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਕਰਵਾਏ ਜਾਣਗੇ । ਉਹਨਾਂ ਦੱਸਿਆ ਕਿ 23 ਦਸੰਬਰ ਨੂੰ ਸਵੇਰੇ 4.30 ਵਜੇ ਭਾਈ ਮੰਗਲ ਸਿੰਘ ਖਮਾਣੋ ਵੱਲੋਂ ਆਸਾ ਦੀ ਵਾਰ ਦਾ ਕੀਰਤਨ ਕੀਤਾ ਜਾਵੇਗਾ , ਜਿਸ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ , ਅਤੇ ਧਾਰਮਿਕ ਦੀਵਾਨ ਸਜਾਏ ਜਾਣਗੇ । ਜਿਹਨਾਂ ਵਿੱਚ ਪਿੰਡ ਸਿੱਧੂਪੁਰ ਦੇ ਛੋਟੇ ਬੱਚਿਆਂ ਦੇ ਕੀਰਤਨੀ ਜਥੇ ਵੱਲੋਂ ਕੀਰਤਨ ਕੀਤਾ ਜਾਵੇਗਾ। ਜਿਸ ਉਪਰੰਤ ਢਾਡੀ ਮਨਜੀਤ ਸਿੰਘ ਬਾਠ, ਢਾਡੀ ਗੁਰਦੇਵ ਸਿੰਘ ਕੋਮਲ ਤੇ ਲੋਹੀਆਂ ਵਾਲੀਆਂ ਬੀਬੀਆਂ ਦਾ ਜਥਾ ਅਤੇ ਢਾਡੀ ਜਸਪਾਲ ਸਿੰਘ ਤਾਨ ਦੇ ਢਾਡੀ ਜਥੇ ਵੱਲੋ ਸੰਗਤਾਂ ਨੂੰ ਕਥਾ ਕੀਰਤਨ ਅਤੇ ਢਾਡੀ ਵਾਰਾ ਰਾਹੀਂ ਛੋਟੇ ਸਾਹਿਬਜ਼ਾਦਿਆਂ ਵੱਲੋਂ ਛੋਟੀ ਉਮਰ ਵਿੱਚ ਮੁਗਲ ਹਕੂਮਤ ਦੀ ਈਨ ਨਾ ਮੰਨ ਕੇ ਸ਼ਹਾਦਤ ਦੇ ਕੇ ਨਿੱਕੀਆਂ ਜਿੰਦਾਂ ਵੱਡੇ ਸਾਕੇ ਨੂੰ ਅੰਜਾਮ ਦੇਣ ਵਾਲੇ ਇਤਿਹਾਸਿਕ ਪ੍ਰਸੰਗ ਨੂੰ ਸੰਗਤਾਂ ਨੂੰ ਸਰਵਣ ਕਰਵਾ ਕੇ ਨਿਹਾਲ ਕੀਤਾ ਜਾਵੇਗਾ । ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਦੀਪ ਸਿੰਘ ਘੜੂੰਆਂ ਨੇ ਸਮੂਹ ਸੰਗਤਾਂ ਨੂੰ ਸ਼ਹੀਦੀ ਜੋੜ ਮੇਲ ਵਿੱਚ ਸ਼ਾਮਿਲ ਹੋ ਕੇ ਇਹਨਾਂ ਮਹਾਨ ਸ਼ਹੀਦਾਂ ਨੂੰ ਸਿਜਦਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਰਾਤ ਦੇ ਦੀਵਾਨ ਵਿੱਚ ਵੀ ਢਾਡੀ ਗੁਰਦੇਵ ਸਿੰਘ ਕੋਮਲ ਤੇ ਲੋਹੀਆਂ ਵਾਲੀਆਂ ਬੀਬੀਆਂ ਦੇ ਜਥੇ ਵੱਲੋ ਸੰਗਤਾਂ ਨੂੰ ਸ਼ਹੀਦੀ ਪੰਦਰਵਾੜੇ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲਿਆਂ ਮਾਤਾ ਗੁਜਰੀ ਜੀ, ਚਾਰ ਸਾਹਿਬਜ਼ਾਦਿਆਂ, ਤਿੰਨ ਪਿਆਰਿਆਂ ਸਮੇਤ ਗੜੀ ਚਮਕੌਰ ਦੇ 40 ਸਿੰਘਾਂ ਦੇ ਗੌਰਵਮਈ ਇਤਿਹਾਸ ਤੋ ਜਾਣੂ ਕਰਵਾਇਆ ਜਾਵੇਗਾ।