ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿਕ ਬਿਊਰੋ :
ਖਨੌਰੀ ਸਰਹੱਦ ’ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਸਬੰਧੀ ਅੱਜ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਹੰਗਾਮੀ ਮੀਟਿੰਗ ਸੱਦੀ ਹੈ। ਮੀਟਿੰਗ ਬਾਅਦ ਦੁਪਹਿਰ 2 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ਵਿੱਚ ਡੱਲੇਵਾਲ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਹੋ ਸਕਦਾ ਹੈ।
ਇਸ ਤੋਂ ਬਾਅਦ ਸ਼ਾਮ 7 ਵਜੇ ਰਾਜਪਾਲ ਨੂੰ ਮਿਲਣ ਦਾ ਪ੍ਰੋਗਰਾਮ ਹੈ। ਭਾਵੇਂ ਪਹਿਲਾਂ ਇਹ ਮੀਟਿੰਗ 24 ਦਸੰਬਰ ਨੂੰ ਹੋਣੀ ਸੀ ਪਰ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਵਿਗੜਦੀ ਸਿਹਤ ਦੇ ਮੱਦੇਨਜ਼ਰ ਮੀਟਿੰਗ ਦਾ ਸਮਾਂ ਬਦਲ ਦਿੱਤਾ ਗਿਆ ਹੈ।06:49 AM
Published on: ਦਸੰਬਰ 18, 2024 7:08 ਪੂਃ ਦੁਃ