ਨਵੀਂ ਦਿੱਲੀ, 19 ਦਸੰਬਰ, ਦੇਸ਼ ਕਲਿਕ ਬਿਊਰੋ :
ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਵੀਰਵਾਰ ਨੂੰ 19ਵਾਂ ਦਿਨ ਹੈ। ਸਦਨ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅੰਬੇਡਕਰ ਵਾਲੇ ਬਿਆਨ ’ਤੇ ਹੰਗਾਮਾ ਹੋ ਸਕਦਾ ਹੈ। ਬੀਤੇ ਦਿਨ ਵੀ ਲੋਕ ਸਭਾ ਅਤੇ ਰਾਜ ਸਭਾ ਵਿੱਚ ਅੰਬੇਡਕਰ ਦੇ ਅਪਮਾਨ ਨੂੰ ਲੈ ਕੇ ਹੰਗਾਮਾ ਹੋਇਆ।
ਵਿਰੋਧੀ ਸੰਸਦ ਮੈਂਬਰਾਂ ਨੇ ਸਦਨ ਵਿੱਚ “ਜੈ ਭੀਮ” ਅਤੇ “ਮਾਫੀ ਮੰਗੋ” ਦੇ ਨਾਅਰੇ ਲਗਾਏ।ਕਾਂਗਰਸ ਅਤੇ ਵਿਰੋਧੀ ਧਿਰ ਦੇ ਹੋਰ ਸੰਸਦ ਮੈਂਬਰਾਂ ਦਾ ਦੋਸ਼ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਾਬਾ ਸਾਹਿਬ ਅੰਬੇਦਕਰ ਦਾ ਅਪਮਾਨ ਕੀਤਾ ਹੈ।
ਇਸ ’ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਪ੍ਰੈਸ ਕਾਨਫਰੈਂਸ ਕਰਕੇ ਸਫਾਈ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਹੈ।
Published on: ਦਸੰਬਰ 19, 2024 7:18 ਪੂਃ ਦੁਃ