ਨਵੀਂ ਦਿੱਲੀ, 19 ਦਸੰਬਰ, ਦੇਸ਼ ਕਲਿੱਕ ਬਿਓਰੋ :
ਅੱਜ ਸੰਸਦ ਵਿੱਚ ਭਾਜਪਾ ਅਤੇ ਕਾਂਗਰਸੀ ਮੈਂਬਰਾਂ ਵਿਚਕਾਰ ਹੋਈ ਧੱਕੇਮੁੱਕੀ ਵਿੱਚ ਭਾਜਪਾ ਦੇ ਐਮਪੀ ਨੂੰ ਸੱਟਾਂ ਲੱਗੀਆਂ ਹਨ। ਇਸ ਤੋਂ ਬਾਅਦ ਭਾਜਪਾ ਨੇ ਕਾਂਗਰਸ ਦੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਖਿਲਾਫ ਐਫਆਈਆਰ ਦਰਜ ਕਰਾਉਣ ਦੀ ਮੰਗ ਕਰ ਰਹੀ ਹੈ। ਭਾਜਪਾ ਵੱਲੋਂ ਇਸ ਘਟਨਾ ਨੂੰ ਕਾਂਗਰਸ ਆਗੂਆਂ ਦੀ ਗੁੰਡਾਗਰਦੀ ਕਰਾਰ ਦਿੱਤਾ ਜਾ ਰਿਹਾ ਹੈ। ਇਹ ਦੋਸ਼ ਲਗਾਏ ਜਾ ਰਹੇ ਹਨ ਕਿ ਰਾਹੁਲ ਗਾਂਧੀ ਪਹਿਲਾਂ ਵੀ ਅਜਿਹਾ ਕਰ ਚੁੱਕੇ ਹਨ।
ਕੇਂਦਰੀ ਮੰਤਰੀ ਪ੍ਰਲਹਾਦ ਜੋਸ਼ੀ ਨੇ ਕਿਹਾ ਕਿ ਪ੍ਰਤਾਪ ਸਾਰੰਗੀ ਨੂੰ ਗਹਿਰੀ ਸੱਟ ਲੱਗੀ ਹੈ, ਖੂਨ ਬੰਦ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਗੁੰਡਾਗਰਦੀ ਹਤਾਸ਼ਾ ਨੂੰ ਪ੍ਰਗਟਾਉਂਦੀ ਹੈ। ਇਹ ਕਹਿਣਾ ਗਲਤ ਹੈ ਕਿ ਵਿਰੋਧੀ ਸਾਂਸਦਾਂ ਨੂੰ ਅੰਦਰ ਜਾਣ ਨਹੀਂ ਦਿੱਤਾ ਗਿਆ। ਜੋ ਵੀ ਕਾਨੂੰਨੀ ਪ੍ਰਕਿਰਿਆ ਹੈ, ਉਹ ਕੀਤੀ ਜਾਵੇਗੀ। ਕੇਸ ਦਰਜ ਕਰਵਾਇਆ ਜਾਵੇਗਾ।