ਸੁਪਰੀਮ ਕੋਰਟ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਸੁਣਾ ਸਕਦੈ ਵੱਡਾ ਫੈਸਲਾ

ਪੰਜਾਬ

ਚੰਡੀਗੜ੍ਹ, 19 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ (19 ਦਸੰਬਰ) ਮੁੜ ਸੁਣਵਾਈ ਹੋਵੇਗੀ। ਕੱਲ੍ਹ (18 ਦਸੰਬਰ) ਦੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਕਿਸਾਨਾਂ ਨੂੰ ਸਿੱਧੇ ਉਨ੍ਹਾਂ ਕੋਲ ਆ ਕੇ ਆਪਣੀ ਗੱਲ ਰੱਖਣ ਕਰਨ ਲਈ ਕਿਹਾ ਸੀ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ 24 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਦਾ ਖਿਆਲ ਰੱਖਣ ਲਈ ਕਿਹਾ ਗਿਆ ਸੀ। ਅੱਜ ਹੋਣ ਵਾਲੀ ਸੁਣਵਾਈ ਵਿੱਚ ਸੁਪਰੀਮ ਕੋਰਟ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਵੱਡਾ ਫੈਸਲਾ ਦੇ ਸਕਦਾ ਹੈ। ਕਿਸਾਨ 10 ਮਹੀਨਿਆਂ ਤੋਂ ਫਸਲਾਂ ਦੀ ਖਰੀਦ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।