ਖੇਤੀ ਮੰਤਰੀ ਅੱਜ ਕਿਸਾਨਾਂ ਨਾਲ ਕਰਨਗੇ ਮੀਟਿੰਗ

ਪੰਜਾਬ

ਚੰਡੀਗੜ੍ਹ, 19 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਕਿਸਾਨ ਫਸਲਾਂ ਦੀ MSP ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਇਸੇ ਦੌਰਾਨ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਖੇਤੀ ਮਾਰਕੀਟਿੰਗ ਨੀਤੀ ਦੇ ਡਰਾਫਟ ’ਤੇ ਸਰਕਾਰ ਅੱਜ ਕਿਸਾਨਾਂ ਅਤੇ ਹੋਰ ਖੇਤੀ ਮਾਹਰਾਂ ਨਾਲ ਮੀਟਿੰਗ ਕਰੇਗੀ। ਇਹ ਮੀਟਿੰਗ ਖੇਤੀ ਮੰਤਰੀ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਹੋਵੇਗੀ। ਇਸ ਮੀਟਿੰਗ ਨੂੰ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਸਰਕਾਰ ਕਾਨੂੰਨੀ ਮਾਹਰਾਂ ਤੋਂ ਵੀ ਰਾਏ ਲੈ ਰਹੀ ਹੈ।
ਇਸ ਤੋਂ ਪਹਿਲਾਂ ਸਰਕਾਰ ਨੇ ਕੇਂਦਰ ਸਰਕਾਰ ਕੋਲ ਜਵਾਬ ਦਾਖਲ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਸੀ। ਹਾਲਾਂਕਿ ਕੇਂਦਰ ਸਰਕਾਰ ਨੇ 25 ਨਵੰਬਰ ਨੂੰ ਡਰਾਫਟ ਜਾਰੀ ਕੀਤਾ ਸੀ ਅਤੇ ਇੱਕ ਹਫ਼ਤੇ ਵਿੱਚ ਸੁਝਾਅ ਮੰਗੇ ਸਨ।
ਜਾਣਕਾਰਾਂ ਦੇ ਮੁਤਾਬਕ, ਇਸ ਖੇਤੀ ਮਾਰਕੀਟਿੰਗ ਨੀਤੀ ਨੂੰ ਲੈ ਕੇ ਕਿਸਾਨਾਂ ਦੀ ਰਾਏ ਸੁਣਨ ਤੋਂ ਬਾਅਦ ਹੁਣ ਸਰਕਾਰ ਨੇ ਵਿਧਾਨ ਸਭਾ ਦੇ ਸਰਦੀ ਸੈਸ਼ਨ ਵਿੱਚ ਪ੍ਰਸਤਾਵ ਲਿਆਉਣ ਦੀ ਤਿਆਰੀ ਕੀਤੀ ਹੈ। ਇਹ ਸੈਸ਼ਨ ਜਨਵਰੀ ਦੇ ਦੂਜੇ ਹਫ਼ਤੇ ਵਿੱਚ ਹੋ ਸਕਦਾ ਹੈ। ਇਸੇ ਮਾਮਲੇ ਨੂੰ ਲੈ ਕੇ ਖੇਤੀ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਮੀਟਿੰਗ ਕੀਤੀ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।