ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਤੇ ਕਿਸਾਨ ਜੱਥੇਬੰਦੀਆਂ ਇਕੱਠੀਆਂ ਹੋਣ : ਸ਼੍ਰੋਮਣੀ ਅਕਾਲੀ ਦਲ

ਪੰਜਾਬ

ਖਨੌਰੀ, 19 ਦਸੰਬਰ, ਦੇਸ਼ ਕਲਿੱਕ ਬਿਓਰੋ :

ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਉਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਪਹੁੰਚੇ। ਖਨੌਰੀ ਵਿਖੇ ਕਿਸਾਨ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਬਲਵਿੰਦਰ ਸਿੰਘ ਭੂੰਦੜ ਨੇ ਸਾਰੀਆਂ ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਸਾਰੇ ਰਲ ਮਿਲ ਕੇ ਉਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਵਾਸਤੇ ਇਕੱਠੀਆਂ ਹੋ ਕੇ ਕੰਮ ਕਰਨ।

ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਵੱਖ-ਵੱਖ ਆਵਾਜ਼ਾਂ ਵਿਚ ਬੁਲ ਕੇ ਇਸ ਵੇਲੇ ਨੰਬਰ ਬਣਾਉਣ ਦਾ ਵੇਲਾ ਨਹੀਂ ਹੈ। ਉਹਨਾਂ ਕਿਹਾ ਕਿ ਸਾਨੂੰ ਇਕਜੁੱਟ ਹੋ ਕੇ ਕੇਂਦਰ ਸਰਕਾਰ ਨੂੰ ਅਪੀਲ ਕਰਨੀ ਚਾਹੀਦੀ ਹੈ ਕਿ ਉਹ ਡੱਲੇਵਾਲ ਸਾਹਿਬ ਦੀਆਂ ਮੰਗਾਂ ਪ੍ਰਵਾਨ ਕਰਨ ਤਾਂ ਜੋ ਉਹਨਾਂ ਦਾ ਮਰਨ ਵਰਤ ਖੁੱਲ੍ਹਵਾਇਆ ਜਾ ਸਕੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਇਸਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਮਾਮਲਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਨਹੀਂ ਚੁੱਕਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਪ੍ਰਧਾਨ ਮੰਤਰੀ ਨਾਲ ਗੱਲ ਕਰ ਕੇ ਉਹਨਾਂ ਨੂੰ ਰਾਜ਼ੀ ਕਰਨਾ ਚਾਹੀਦਾ ਸੀ ਕਿ ਉਹ ਕਿਸਾਨਾਂ ਨਾਲ ਨਿਆਂ ਕਰਨ ਕਿਉਂਕਿ ਪ੍ਰਧਾਨ ਮੰਤਰੀ ਨੇ ਹੀ ਭਰੋਸਾ ਦੁਆਇਆ ਸੀ ਕਿ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਬਣਾਉਣ ਸਮੇਤ ਸਾਰੀਆਂ ਕਿਸਾਨ ਮੰਗਾਂ ਮੰਨੀਆਂ ਜਾਣਗੀਆਂ। ਭੂੰਦੜ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਸਾਂਝੇ ਮੰਚ ’ਤੇ ਆ ਕੇ ਸਾਂਝੀ ਰਣਜੀਤੀ ਬਣਾਉਣ ਤਾਂ ਜੋ ਕਿਸਾਨੀ ਮੰਗਾਂ ਚੁੱਕੀਆਂ ਜਾ ਸਕਣ ਤੇ ਹੱਲ ਕਰਵਾਈਆਂ ਜਾ ਸਕਣ। ਇਸ ਮੌਕੇ ਸਰਦਾਰ ਭੂੰਦੜ ਦੇ ਨਾਲ ਇਕਬਾਲ ਸਿੰਘ ਝੂੰਦਾਂ, ਰਾਜਿੰਦਰ ਦੀਪਾ ਤੇ ਵਿਨਰਜੀਤ ਸਿੰਘ ਗੋਲਡੀ ਵੀ ਮੌਜੂਦ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।