ਫਰੀਦਕੋਟ, 19 ਦਸੰਬਰ, ਦੇਸ਼ ਕਲਿਕ ਬਿਊਰੋ :
ਫਰੀਦਕੋਟ ਦੇ ਨੈਸ਼ਨਲ ਹਾਈਵੇ 54 ’ਤੇ ਅੱਜ ਸਵੇਰੇ ਇਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਵਲੋਂ ਇਕ ਸਕੂਲ ਵੈਨ ਨੂੰ ਟੱਕਰ ਮਾਰ ਦਿੱਤੀ ਗਈ। ਸਕੂਲ ਵੈਨ ਵਿਚ ਸਵਾਰ ਛੇ ਬੱਚਿਆਂ ’ਚੋਂ ਇਕ ਬੱਚੀ ਦੀ ਮੌਤ ਹੋ ਗਈ ਜਦਕਿ ਤਿੰਨ ਬੱਚੀਆਂ ਗੰਭੀਰ ਜ਼ਖਮੀ ਹੋ ਗਈਆਂ। ਇਸ ਹਾਦਸੇ ਵਿਚ ਵੈਨ ਚਾਲਕ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ।ਜ਼ਖਮੀ ਬੱਚਿਆਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਅੰਮ੍ਰਿਤਸਰ ਵਾਲੇ ਪਾਸੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਸਕੂਲ ਵੈਨ ਨੂੰ ਟੱਕਰ ਮਾਰ ਦਿੱਤੀ। ਐਸ.ਐਸ.ਪੀ. ਫਰੀਦਕੋਟ ਮੌਕੇ ’ਤੇ ਪਹੁੰਚੇ। ਉਨ੍ਹਾਂ ਨਾਲ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਵੀ ਮੌਜੂਦ ਸਨ।
ਪੰਜਾਬ ‘ਚ ਬੱਸ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਇੱਕ ਬੱਚੀ ਦੀ ਮੌਤ, ਤਿੰਨ ਗੰਭੀਰ ਜ਼ਖਮੀ