ਰੂਪਨਗਰ: 19 ਦਸੰਬਰ, ਦੇਸ਼ ਕਲਿੱਕ ਬਿਓਰੋ
ਸ਼ਹੀਦੀ ਜੋੜ ਮੇਲ ਦੇ ਚੱਲਦਿਆਂ ਰੂਪਨਗਰ ਜ਼ਿਲ੍ਹੇ ਵਿੱਚ 2 ਦਿਨ ਦੀ ਛੁੱਟੀ ਦਾ ਐਲਾਨ ਹੋ ਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਲਾਨਾ ਸ਼ਹੀਦੀ ਜੋੜ ਮੇਲੇ ਦੌਰਾਨ ਸ਼੍ਰੀ ਚਮਕੌਰ ਸਾਹਿਬ ਦੇ ਸ਼ਹਿਰੀ ਖੇਤਰ ਵਿੱਚ ਸਕੂਲਾਂ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ 20 ਅਤੇ 21 ਦਸੰਬਰ ਨੂੰ ਲਾਗੂ ਹੋਵੇਗੀ।
ਇਹ ਫੈਸਲਾ ਉਪ ਮੰਡਲ ਮਜਿਸਟਰੇਟ ਸ਼੍ਰੀ ਚਮਕੌਰ ਸਾਹਿਬ ਦੀ ਸਿਫਾਰਿਸ਼ ’ਤੇ ਕੀਤਾ ਗਿਆ ਹੈ। ਸਾਲਾਨਾ ਸ਼ਹੀਦੀ ਜੋੜ ਮੇਲੇ ਦੌਰਾਨ ਗੁਰੂਦਵਾਰਾ ਸਾਹਿਬ ਵਿੱਚ ਭਾਰੀ ਭੀੜ ਹੋਣ ਕਰਕੇ ਵਿਦਿਆਰਥੀਆਂ ਨੂੰ ਸਕੂਲ ਪਹੁੰਚਣ ਵਿੱਚ ਮੁਸ਼ਕਲਾਂ ਆਉਂਦੀਆਂ ਹਨ। ਇਹ ਛੁੱਟੀ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਲਾਗੂ ਹੋਵੇਗੀ। ਜ਼ਿਕਰਯੋਗ ਹੈ ਕਿ ਕਈ ਜਥੇਬੰਦੀਆਂ ਵੱਲੋਂ ਸ਼ਹੀਦੀ ਜੋੜ ਮੇਲ ਨੂੰ ਲੈ ਕੇ ਇਨ੍ਹਾਂ ਦਿਨਾਂ ਵਿੱਚ ਸਕੂਲ ਬੰਦ ਰੱਖਣ ਦੀ ਮੰਗ ਕੀਤੀ ਗਈ ਸੀ।
ਪੰਜਾਬ ਦੇ ਇੱਕ ਜ਼ਿਲੇ ਦੇ ਸਕੂਲਾਂ ‘ਚ ਦੋ ਦਿਨਾਂ ਦੀ ਛੁੱਟੀ ਦਾ ਐਲਾਨ