ਵੱਡੇ ਸਾਹਿਬਜ਼ਾਦਿਆਂ ਤੇ 40 ਸ਼ਹੀਦ ਸਿੰਘਾਂ ਦੀ ਯਾਦ ਵਿੱਚ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਕੱਲ੍ਹ ਤੋਂ

Punjab

450 ਪੁਲਿਸ ਮੁਲਾਜ਼ਮ, 50 ਸੀਸੀਟੀਵੀ ਕੈਮਰੇ ਤਿੱਖੀ ਨਜ਼ਰ ਰੱਖਣਗੇ

ਐਸ.ਪੀ., ਡੀ.ਐਸ.ਪੀ ਸਮੇਤ ਲੈਡਜ ਪੁਲਿਸ ਤਾਇਨਾਤ ਕੀਤੀ ਜਾਵੇਗੀ

 ਮੋਰਿੰਡਾ  19 ਦਸੰਬਰ ਭਟੋਆ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਅਤੇ 40 ਸ਼ਹੀਦ ਸਿੰਘਾਂ ਦੀ ਯਾਦ ਵਿੱਚ ਅੱਜ ਤੋਂ ਚਮਕੌਰ ਸਾਹਿਬ ਵਿਖੇ 3 ਰੋਜ਼ਾ ਸ਼ਹੀਦੀ ਜੋੜ ਮੇਲ ਸ਼ੁਰੂ ਹੋ ਰਿਹਾ ਹੈ ਜਿਸ ਦੀ ਸ਼ੁਰੂਆਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਤੇ ਹੋਰ ਗੁਰਦੁਆਰਿਆਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ। ਇਸ ਸ਼ਹੀਦੀ ਸਮਾਗਮ ਨੂੰ ਲੈ ਕੇ ਜਿੱਥੇ ਜ਼ਿਲ੍ਹਾ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ ਉੱਥੇ ਹੀ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਜ਼ਰੂਰੀ ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਾਂਤੀ ਬਣਾਈ ਰੱਖਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਸ਼ਹੀਦੀ ਜੋੜ ਮੇਲ ਨੂੰ ਲੈ ਕੇ ਪੁਲਿਸ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਡੀਐਸਪੀ ਸ੍ਰੀ ਮਨਜੀਤ ਸਿੰਘ ਔਲਖ ਨੇ ਦੱਸਿਆ ਕਿ ਸ਼ਹੀਦੀ ਜੋੜ ਮੇਲ ਦੌਰਾਨ 500 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਜਿਸ ਵਿੱਚ ., 2 ਐਸ.ਪੀ.,6 ਡੀ.ਐਸ.ਪੀ,  450 ਦੇ ਕਰੀਬ ਹੋਰ ਪੁਲਿਸ ਮੁਲਾਜ਼ਮ ਤਾਇਨਾਤ ਰਹਿਣਗੇ , ਉਹਨਾਂ ਦੱਸਿਆ ਕਿ ਪੂਰੇ ਸ੍ਰੀ ਚਮਕੌਰ ਸਾਹਿਬ ਨੂੰ ਛੇ ਵੱਖ ਵੱਖ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਸੈਕਟਰ ਦੀ ਨਿਗਰਾਨੀ ਡੀਐਸਪੀ ਪੱਧਰ ਦੇ ਅਧਿਕਾਰੀ ਦੀ ਦੇਖਰੇਖ ਹੇਠ ਹੋਰ ਪੁਲਿਸ ਮੁਲਾਜ਼ਮ ਕਰਨਗੇ ਉਹਨਾਂ ਦੱਸਿਆ ਕਿ ਸੰਗਤ ਵਿੱਚ ਆਉਣ ਵਾਲੀਆਂ ਔਰਤਾਂ ਦੀ ਸੁਰੱਖਿਆ ਲਈ ਪੰਜਾਬ ਮਹਿਲਾ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਸ੍ਰੀ ਔਲਖ ਨੇ ਦੱਸਿਆ ਕਿ ਸ਼ਹਿਰ ਵਿੱਚ 4 ਵਾਚ ਟਾਵਰ ਲਗਾਏ ਗਏ ਹਨ ਅਤੇ ਸ਼ਹਿਰ ਵਿੱਚ 50 ਸੀਸੀਟੀਵੀ ਕੈਮਰੇ ਲੱਗਣ ਨਾਲ ਸ਼ਰਾਰਤੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ ਜਿਨਾਂ ਦਾ ਕੰਟਰੋਲ ਇੰਸਪੈਕਟਰ ਰੈਂਕ ਦੇ ਅਧਿਕਾਰੀ ਅਧੀਨ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ ਮੁਲਾਜ਼ਮਾਂ ਨੂੰ 12-12 ਘੰਟੇ ਡਿਊਟੀ ’ਤੇ ਲਾਇਆ ਗਿਆ ਹੈ।ਤਾਂ ਜੋ ਮੁਲਾਜ਼ਮ ਆਪਣੀ ਡਿਊਟੀ ਸਹੀ ਢੰਗ ਨਾਲ ਨਿਭਾ ਸਕਣ ਅਤੇ ਸ਼ਹੀਦੀ ਪੰਖਵਾੜਾ ਸ਼ਾਂਤੀਪੂਰਵਕ ਸੰਪੰਨ ਹੋ ਸਕੇ,  ਜਦੋਂ ਕਿ ਇਸ ਤੋਂ ਪਹਿਲਾਂ ਮੁਲਾਜ਼ਮ 24 ਘੰਟੇ ਡਿਊਟੀ ‘ਤੇ ਹੁੰਦੇ ਸਨ।  ਉਨ੍ਹਾਂ ਦੱਸਿਆ ਕਿ ਜੇਬ ਕਤਰਿਆਂ ‘ਤੇ ਨਜ਼ਰ ਰੱਖਣ ਲਈ ਸਿਵਲ ਵਰਦੀ ‘ਚ ਵਿਸ਼ੇਸ਼ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਮੁੱਖ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤੇ ਨੂੰ ਵਾਹਨਾਂ ਦੀ ਆਵਾਜਾਈ ਨੂੰ ਰੋਕਣ ਲਈ ਬੈਰੀਕੇਡ ਲਗਾ ਕੇ ਬੰਦ ਕਰ ਦਿੱਤਾ ਗਿਆ ਹੈ। ਕਿਸੇ ਵੀ ਵਾਹਨ ਨੂੰ ਗੁਰਦੁਆਰਾ ਸਾਹਿਬ ਵੱਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੋੜਮੇਲ ਵਿੱਚ ਆਉਣ ਵਾਲੀ ਸੰਗਤ ਲਈ ਪੈਦਲ ਹੀ ਸ਼ਹਿਰ ਅੰਦਰ ਜਾਣ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਪੁੱਜੀਆਂ ਸੰਗਤਾਂ ਨੂੰ ਸ਼ਹੀਦੀ ਜੋੜ ਮੇਲ ਦੌਰਾਨ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਸ੍ਰੀ ਔਲਖ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਤੋਂ ਗੁਰੇਜ ਕੀਤਾ ਜਾਵੇ  ਅਤੇ ਜੇਕਰ ਕਿਸੇ ਨੂੰ  ਕੋਈ ਲਾਵਾਰਿਸ ਚੀਜ਼ ਮਿਲਦੀ ਹੈ ਤਾਂ ਉਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

ਇਸ ਮੌਕੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਗੁਰਮੁੱਖ ਸਿੰਘ ਢੋਲੇਵਾਲ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਲੰਗਰ, ਪਖਾਨੇ, ਦੇਗ ਪ੍ਰਸ਼ਾਦ, ਰਿਹਾਇਸ਼ ਆਦਿ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਨੇ ਦੱਸਿਆ ਕਿ 20, 21 ਅਤੇ 22 ਦਸੰਬਰ ਨੂੰ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਮਨਾਇਆ ਜਾਵੇਗਾ। ਇਸ ਦੌਰਾਨ 20 ਦਸੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇੇ ਜਾਣਗੇ ਅਤੇ 22 ਦਸੰਬਰ ਨੂੰ ਸਵੇਰੇ 9 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ 20 ਦਸੰਬਰ ਤੋਂ ਸ਼ੁਰੂ ਹੋ ਕੇ 22 ਦਸੰਬਰ ਨੂੰ ਦੁਪਹਿਰ 2 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਦੌਰਾਨ ਪੰਥ ਪ੍ਰਸਿੱਧ ਢਾਡੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਨਿਹਾਲ ਕੀਤਾ ਜਾਵੇਗਾ। 22 ਦਸੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਸ੍ਰੀ ਚਮਕੌਰ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ। ਜੋ ਕਿ ਵੱਖ-ਵੱਖ ਗੁਰੂਘਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲੇ ਵਿੱਚ ਕਰੀਬ 2.5 ਤੋਂ 4 ਲੱਖ ਸ਼ਰਧਾਲੂ ਮੱਥਾ ਟੇਕਣ ਲਈ ਆਉਂਦੇ ਹਨ। ਇਸੇ ਦੌਰਾਨ ਗੁਰਦੁਆਰਾ ਸ੍ਰੀ ਗੜੀ ਸਾਹਿਬ ਦੀ ਕਾਰ ਸੇਵਾ ਕਰਵਾ ਰਹੇ ਜਥੇਦਾਰ ਭਾਈ ਦੀਪ ਸਿੰਘ ਘੜੂਆਂ ਨੇ ਦੱਸਿਆ ਕਿ ਸ਼ਹੀਦੀ ਜੋੜ ਮੇਲ ਤੇ ਆਉਣ ਵਾਲੀਆਂ ਸੰਗਤਾਂ ਲਈ 24 ਘੰਟੇ ਰਿਹਾਇਸ਼ ਅਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਸੰਗਤਾਂ ਨੇ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ।

ਇਸ ਤੋਂ ਇਲਾਵਾ ਨਗਰ ਕੌਂਸਲ ਚਮਕੌਰ ਸਾਹਿਬ ਦੇ ਈ.ਓ ਗੁਰਦੀਪ ਸਿੰਘ ਨੇ ਦੱਸਿਆ ਕਿ ਸ਼ਹਿਰ ਦੀ ਸਫਾਈ ਲਈ ਨਗਰ ਕੌਂਸਲ ਚਮਕੌਰ ਸਾਹਿਬ ਮੋਰਿੰਡਾ, ਰੋਪੜ ਤੋਂ ਸਫਾਈ ਸੇਵਕ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਪੀਣ ਵਾਲੇ ਪਾਣੀ, ਪਖਾਨੇ ਅਤੇ ਸਟਰੀਟ ਲਾਈਟਾਂ ਦਾ ਵੀ ਪੁਖਤਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਵੀ ਸਿਵਲ ਹਸਪਤਾਲ ਵਿੱਚ 24 ਘੰਟੇ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾਣ ਵਾਲੇ ਲੰਗਰਾਂ ਦੌਰਾਨ ਸਫ਼ਾਈ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਉਥੋਂ ਦੀ ਗੰਦਗੀ ਨੂੰ ਇਕੱਠਾ ਕਰਨ ਲਈ ਸਮੇਂ-ਸਮੇਂ ‘ਤੇ ਸਮਾਜ ਸੇਵੀ ਸੰਸਥਾਵਾਂ ਅਤੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ |

ਇਹ ਚਮਕੌਰ ਸਾਹਿਬ ਦਾ ਇਤਿਹਾਸ ਹੈ

ਦੱਸ ਦੇਈਏ ਕਿ 6 ਪੋਹ ਬਿਕਰਮੀ 1761 ਨੂੰ ਜਦੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਆਪਣੇ 4 ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸਿੱਖਾਂ ਸਮੇਤ ਕਿਲ੍ਹਾ ਅਨੰਦਗੜ੍ਹ ਸਾਹਿਬ (ਅਨੰਦਪੁਰ ਸਾਹਿਬ) ਛੱਡ ਕੇ ਸਰਸਾ ਨਦੀ ਦੇ ਕੰਢੇ ਪਹੁੰਚੇ ਤਾਂ ਗੁਰੂ ਜੀ ਦਾ ਪਰਿਵਾਰ ਉਥੇ ਵਿਛੜ ਗਿਆ। . ਗੁਰੂ ਜੀ ਆਪਣੇ ਦੋ ਵੱਡੇ ਸਾਹਿਬਜ਼ਾਦਿਆਂ ਨਾਲ ਚਮਕੌਰ ਸਾਹਿਬ ਲਈ ਰਵਾਨਾ ਹੋਏ ਅਤੇ ਮਾਤਾ ਗੁਜਰ ਜੀ ਛੋਟੇ ਸਾਹਿਬਜ਼ਾਦਿਆਂ ਨਾਲ ਮੋਰਿੰਡਾ ਲਈ ਰਵਾਨਾ ਹੋਏ। ਜਿਸ ਤੋਂ ਬਾਅਦ 7 ਪੋਹ ਨੂੰ ਗੁਰੂ ਜੀ ਵੱਡੇ ਸਾਹਿਬਜ਼ਾਦਿਆਂ ਨਾਲ ਚਮਕੌਰ ਸਾਹਿਬ ਦੀ ਕੱਚੀ ਗੜ੍ਹੀ ਵਿੱਚ ਪਹੁੰਚੇ ਅਤੇ 8 ਪੋਹ ਨੂੰ ਗੁਰੂ ਜੀ ਦੀ ਅਗਵਾਈ ਵਿੱਚ 40 ਸ਼ੇਰਾਂ ਨੇ ਔਰੰਗਜ਼ੇਬ ਦੀ 10 ਲੱਖ ਫੌਜ ਨਾਲ ਮੈਦਾਨ ਵਿੱਚ ਜੰਗ ਕੀਤੀ। ਸਿੱਖਾਂ ਦੇ ਗੋਲਾ-ਬਾਰੂਦ ਖਤਮ ਹੋਣ ਤੋਂ ਬਾਅਦ, ਸਿੱਖ ਨੰਗੇ ਘੋੜਸਵਾਰਾਂ ਨਾਲ ਕੱਚੀ ਗੜ੍ਹੀ ਤੋਂ ਬਾਹਰ ਆ ਗਏ ਅਤੇ ਭੁੱਖੇ ਸ਼ੇਰਾਂ ਵਾਂਗ ਦੁਸ਼ਮਣ ਫੌਜਾਂ ‘ਤੇ ਹਮਲਾ ਕੀਤਾ। ਇਸ ਸਮੇਂ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਪੰਜ ਪਿਆਰਿਆਂ ਵਿੱਚੋਂ ਤਿੰਨ, ਭਾਈ ਹਿੰਮਤ ਸਿੰਘ ਜੀ, ਭਾਈ ਮੋਹਕਮ ਸਿੰਘ ਜੀ, ਭਾਈ ਸਾਹਿਬ ਸਿੰਘ ਜੀ ਅਤੇ 40 ਸਿੰਘਾਂ ਨੇ ਸ਼ਹੀਦਾਂ ਨੂੰ ਹਰਾਇਆ। ਤਲਵਾਰਾਂ ਅਤੇ ਤੀਰਾਂ ਨਾਲ ਦੁਸ਼ਮਣਾਂ ਨੇ ਹਮਲਾ ਕੀਤਾ ਅਤੇ ਮਾਰਿਆ, ਲੜਦਿਆਂ ਆਪ ਸ਼ਹੀਦ ਹੋ ਗਏ। ਇੱਥੇ ਦੋਵਾਂ ਸਾਹਿਬਜ਼ਾਦਿਆਂ, 3 ਪਿਆਰਿਆਂ ਅਤੇ 40 ਸਿੰਘਾਂ ਦਾ ਅੰਤਿਮ ਸੰਸਕਾਰ ਪਿੰਡ ਫ਼ਰੀਦ ਗੜ੍ਹੀ ਦੇ ਲੋਕਾਂ ਵੱਲੋਂ ਬੀਬੀ ਸ਼ਰਨ ਕੌਰ ਜੀ ਵੱਲੋਂ ਕੀਤਾ ਗਿਆ। ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਮੌਕੇ ਲੱਖਾਂ ਸੰਗਤਾਂ ਪੰਥ ਦੇ ਮਹਾਨ ਸ਼ਹੀਦਾਂ ਨੂੰ ਨਤਮਸਤਕ ਹੋਣਗੀਆਂ। ਇਸੇ ਦੌਰਾਨ ਵੱਖ ਵਖ ਪਿੰਡਾਂ ਤੋਂ ਸਾਹਿਬਜ਼ਾਦਿਆਂ ਤੇ 40 ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਚਮਕੌਰ ਸਾਹਿਬ ਪੁੱਜਣੇ ਸ਼ੁਰੂ ਹੋ ਗਏ ਹਨ। ਇਸੇ ਲੜੀ ਤਹਿਤ ਅੱਜ ਪਿੰਡ ਮਨੈਲੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਪਹੁੰਚਿਆ ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।