ਚੰਡੀਗੜ੍ਹ, 20 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ-ਚੰਡੀਗੜ੍ਹ ਦੇ ਲੋਕਾਂ ਨੂੰ ਸ਼ੀਤ ਲਹਿਰ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਮੌਸਮ ਵਿਭਾਗ ਮੁਤਾਬਕ ਸ਼ੀਤ ਲਹਿਰ ਅਗਲੇ 5 ਦਿਨਾਂ ਤੱਕ ਜਾਰੀ ਰਹੇਗੀ। ਇੰਨਾ ਹੀ ਨਹੀਂ ਇਨ੍ਹਾਂ 5 ਦਿਨਾਂ ‘ਚ ਪੰਜਾਬ-ਚੰਡੀਗੜ੍ਹ ਦਾ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਜਾਵੇਗਾ।ਮੀਂਹ ਨੂੰ ਲੈ ਕੇ ਅਜੇ ਤੱਕ ਕੋਈ ਅਲਰਟ ਜਾਂ ਸੂਚਨਾ ਸਾਂਝੀ ਨਹੀਂ ਕੀਤੀ ਗਈ ਹੈ। ਜਿਸ ਤੋਂ ਬਾਅਦ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਮੌਸਮ ਕੇਂਦਰ ਅਨੁਸਾਰ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 5 ਡਿਗਰੀ ਦੇ ਨੇੜੇ ਦਰਜ ਕੀਤਾ ਜਾ ਰਿਹਾ ਹੈ।
ਪਾਕਿਸਤਾਨ ਵਿੱਚ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਇਸ ਦੇ ਨਾਲ ਹੀ ਇੱਕ ਚੱਕਰਵਾਤ ਸਰਕੂਲੇਸ਼ਨ ਵੀ ਸਰਗਰਮ ਹੋ ਗਿਆ ਹੈ। ਇਹ ਚੱਕਰਵਾਤ ਪੰਜਾਬ ਤੋਂ ਰਾਜਸਥਾਨ ਵੱਲ ਨੂੰ ਦੇਖਿਆ ਜਾ ਸਕਦਾ ਹੈ। ਇਹੀ ਕਾਰਨ ਹੈ ਕਿ ਪੰਜਾਬ ਦੇ ਤਾਪਮਾਨ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।
ਬੀਤੇ ਦਿਨੀ ਪਾਕਿਸਤਾਨ ਨਾਲ ਲੱਗਦੇ ਜ਼ਿਲ੍ਹਿਆਂ ਤੋਂ ਇਲਾਵਾ ਜਲੰਧਰ ਤੇ ਕਪੂਰਥਲਾ ਵਿੱਚ ਵੀ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ। ਪਰ ਅੱਜ ਸੀਤ ਲਹਿਰ ਨੂੰ ਲੈ ਕੇ ਹੀ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ‘ਚ ਠੰਢ ਤੋਂ ਅਜੇ ਨਹੀਂ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ