ਨਵੀਂ ਦਿੱਲੀ, 20 ਦਸੰਬਰ, ਦੇਸ਼ ਕਲਿਕ ਬਿਊਰੋ :
ਅੱਜ ਸ਼ੁੱਕਰਵਾਰ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਆਖਰੀ ਦਿਨ ਹੈ। ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਦੁਪਹਿਰ 12 ਵਜੇ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਵੇਗੀ।
ਦੂਜੇ ਪਾਸੇ ਅੰਬੇਡਕਰ ਵਿਵਾਦ ਨੂੰ ਲੈ ਕੇ ਵਿਰੋਧੀ ਧਿਰ ਨੇ ਅੱਜ ਮੁੜ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਵਿਜੇ ਚੌਕ ਤੋਂ ਸੰਸਦ ਭਵਨ ਤੱਕ ਰੋਸ ਮਾਰਚ ਕੀਤਾ। ਇਸ ਵਿੱਚ ਪ੍ਰਿਅੰਕਾ ਗਾਂਧੀ ਨੇ ਸ਼ਿਰਕਤ ਕੀਤੀ। ਰਾਹੁਲ ਗਾਂਧੀ ਅੱਜ ਨਜ਼ਰ ਨਹੀਂ ਆਏ।
ਜਿਕਰਯੋਗ ਹੈ ਕਿ ਰਾਹੁਲ ਗਾਂਧੀ ਖ਼ਿਲਾਫ਼ 19 ਦਸੰਬਰ ਨੂੰ ਐਫਆਈਆਰ ਦਰਜ ਕੀਤੀ ਗਈ ਸੀ। ਦਰਅਸਲ ਮਕਰ ਗੇਟ ‘ਤੇ ਸੱਤਾਧਾਰੀ ਪਾਰਟੀ ਦੇ ਸੰਸਦ ਮੈਂਬਰਾਂ ਅਤੇ ਵਿਰੋਧੀ ਧਿਰ ਵਿਚਾਲੇ ਝੜਪ ਹੋ ਗਈ ਸੀ। ਉੜੀਸਾ ਦੇ ਬਾਲਾਸੋਰ ਦੇ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਅਤੇ ਫਾਰੂਖਾਬਾਦ ਦੇ ਭਾਜਪਾ ਸੰਸਦ ਮੁਕੇਸ਼ ਰਾਜਪੂਤ ਜ਼ਖਮੀ ਹੋ ਗਏ ਸਨ।
Published on: ਦਸੰਬਰ 20, 2024 12:06 ਬਾਃ ਦੁਃ