ਨਵੀਂ ਦਿੱਲੀ, 20 ਦਸੰਬਰ, ਦੇਸ਼ ਕਲਿੱਕ ਬਿਓਰੋ :
ਬੀਤੇ ਕੱਲ੍ਹ ਸੰਸਦ ਵਿੱਚ ਹੋਈ ਧੱਕਾ ਮੁੱਕੀ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਵੱਲੋਂ ਰਾਹੁਲ ਗਾਂਧੀ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਭਾਜਪਾ ਦੀ ਸ਼ਿਕਾਇਤ ਉਤੇ ਇਹ ਕਾਰਵਾਈ ਕੀਤੀ ਗਈ ਹੈ। ਭਾਜਪਾ ਵੱਲੋਂ ਦੋਸ਼ ਲਗਾਇਆ ਗਿਆ ਕਿ ਖਿੱਚ ਧੂਹ ਵਿੱਚ ਉਨ੍ਹਾਂ ਦੇ ਦੋ ਸਾਂਸਦਾਂ ਨੂੰ ਸੱਟਾਂ ਲੱਗੀਆਂ ਹਨ, ਜਿੰਨਾਂ ਨੂੰ ਆਰਐਮਐਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਦੂਜੇ ਪਾਸੇ ਕਾਂਗਰਸ ਨੇ ਸਨਮਾਨ ਦੀ ਗੱਲ ਕਹੀ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਨੇ ਕਿਹਾ ਕਿ ਬਾਬਾ ਸਾਹਿਬ ਦੀ ਵਿਰਾਸਤ ਦੀ ਰੱਖਿਆ ਕਰਨ ਲਈ ਉਨ੍ਹਾਂ ਖਿਲਾਫ ਮਾਮਲਾ ਦਰਜ ਹੋਣਾ ਸਨਮਾਨ ਦੀ ਗੱਲ ਹੈ। ਇਹ ਐਫਆਈਆਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖਿਲਾਫ ਉਨ੍ਹਾਂ ਦੇ ਸਖਤ ਵਿਰੋਧ ਦੇ ਜਵਾਬ ਵਿੱਚ ਇਕ ਧਿਆਨ ਭਟਕਾਉਣ ਦੀ ਰਣਨੀਤੀ ਹੈ।