ਪੰਜਾਬ ‘ਚ ਸੀਤ ਲਹਿਰ ਦੀ ਚਿਤਾਵਨੀ ਜਾਰੀ, ਪਵੇਗੀ ਧੁੰਦ

ਪੰਜਾਬ

ਚੰਡੀਗੜ੍ਹ, 21 ਦਸੰਬਰ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ-ਪੰਜਾਬ ‘ਚ ਲੋਕਾਂ ਨੂੰ ਠੰਡ ਤੋਂ ਕੁਝ ਰਾਹਤ ਮਿਲੀ ਹੈ। ਕੱਲ੍ਹ ਦੀ ਤਰ੍ਹਾਂ ਅੱਜ ਸ਼ਨੀਵਾਰ ਨੂੰ ਵੀ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲਿਆ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦੋ ਦਿਨਾਂ ‘ਚ ਪੰਜਾਬ ‘ਚ ਤਾਪਮਾਨ ‘ਚ ਹੋਰ ਗਿਰਾਵਟ ਆਵੇਗੀ। ਇਸ ਦੇ ਬਾਵਜੂਦ ਪੰਜਾਬ ਵਿੱਚ ਅੱਜ ਵੀ ਸੀਤ ਲਹਿਰ ਦੀ ਚਿਤਾਵਨੀ ਜਾਰੀ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਐਤਵਾਰ ਤੋਂ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ ਅਤੇ ਵਿਜ਼ੀਬਿਲਟੀ 100 ਮੀਟਰ ਤੋਂ ਘੱਟ ਹੋ ਸਕਦੀ ਹੈ। ਪੰਜਾਬ ਵਿੱਚ ਪਠਾਨਕੋਟ ਵਿੱਚ ਸਭ ਤੋਂ ਘੱਟ ਤਾਪਮਾਨ ਰਿਕਾਰਡ ਕੀਤਾ ਜਾ ਰਿਹਾ ਹੈ। ਕੱਲ੍ਹ ਇੱਥੇ ਤਾਪਮਾਨ 1.7 ਡਿਗਰੀ ਦਰਜ ਕੀਤਾ ਗਿਆ ਸੀ।
ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਫਰੀਦਕੋਟ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਦੁਪਹਿਰ ਨੂੰ ਚੰਗੀ ਧੁੱਪ ਨਿਕਲਣ ਦੀ ਸੰਭਾਵਨਾ ਹੈ।
ਰਾਜਸਥਾਨ ‘ਚ ਚੱਕਰਵਾਤ ਦਾ ਦੌਰ ਦੇਖਣ ਨੂੰ ਮਿਲ ਰਿਹਾ ਹੈ, ਜਿਸ ਦਾ ਅਸਰ ਪੰਜਾਬ ਦੇ ਕੁਝ ਜ਼ਿਲ੍ਹਿਆਂ ਤੱਕ ਸੀਮਤ ਹੈ। ਮੌਸਮ ਵਿਭਾਗ ਮੁਤਾਬਕ 27 ਦਸੰਬਰ ਤੋਂ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਦਾ ਅਸਰ ਪਹਾੜਾਂ ‘ਤੇ ਵੀ ਦੇਖਣ ਨੂੰ ਮਿਲੇਗਾ। ਜੇਕਰ ਪਹਾੜਾਂ ‘ਚ ਬਰਫਬਾਰੀ ਹੁੰਦੀ ਹੈ ਤਾਂ ਇਸ ਦਾ ਅਸਰ ਮੈਦਾਨੀ ਇਲਾਕਿਆਂ ‘ਤੇ ਵੀ ਪਵੇਗਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।