ਸ਼੍ਰੀ ਚਮਕੌਰ ਸਾਹਿਬ/ ਮੋਰਿੰਡਾ: 21ਦਸੰਬਰ, ਭਟੋਆ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਸ੍ਰੀ ਚਮਕੌਰ ਸਾਹਿਬ ਦੀ ਜੰਗ ਦੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਚੱਲ ਰਹੇ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਦੇ ਦੂਜੇ ਦਿਨ ਅੱਜ ਡੇਢ ਲੱਖ ਦੇ ਕਰੀਬ ਸੰਗਤਾਂ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਸ੍ਰੀ ਰਣਜੀਤਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਤਾੜੀ ਸਾਹਿਬ, ਸ਼ਹੀਦ ਬੁਰਜ ਭਾਈ ਜੈਤਾ ਜੀ ਵਿਖੇ ਮੱਥਾ ਟੇਕਣ ਉਪਰੰਤ ਸਿਰ ਝੁਕਾ ਕੇ ਪੰਥ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਵੱਖ-ਵੱਖ ਰਾਗੀ, ਢਾਡੀ ਅਤੇ ਕੀਰਤਨੀ ਜਥਿਆਂ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਦੌਰਾਨ ਦੇਸ਼-ਵਿਦੇਸ਼ ਤੋਂ ਸੰਗਤਾਂ ਨੇ ਆ ਕੇ ਮੱਥਾ ਟੇਕਿਆ ਅਤੇ ਲੋਕ ਵੱਖ-ਵੱਖ ਪਿੰਡਾਂ ਤੋਂ ਟਰੈਕਟਰ-ਟਰਾਲੀਆਂ ‘ਤੇ ਸਵਾਰ ਹੋ ਕੇ ਮੱਥਾ ਟੇਕਣ ਲਈ ਪੁੱਜੇ |
ਇਸ ਮੌਕੇ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਅਤੇ ਗੜੀ ਚਮਕੌਰ ਦੇ ਸਮੂਹ ਸਿੰਘਾਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਇਸ ਉਪਰੰਤ ਦੋਨੋਂ ਸਿੰਘ ਸਾਹਿਬਾਨ ਨੇ ਯੂਥ ਕਲੱਬਸ ਤਾਲਮੇਲ ਕਮੇਟੀ ਜਿਲਾ ਰੂਪਨਗਰ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਵਿੱਚ ਖੂਨਦਾਨ ਕਰਨ ਵਾਲੇ ਵਲੰਟੀਅਰਾਂ ਦੀ ਹੌਸਲਾ ਫਜਾਈ ਕੀਤੀ ਅਤੇ ਕਮੇਟੀ ਵੱਲੋਂ ਖੂਨਦਾਨੀਆਂ ਨੂੰ ਪ੍ਰਮਾਣ ਪੱਤਰ ਭੇਂਟ ਕੀਤੇ ਗਏ। ਦੋਨੋਂ ਸਿੰਘ ਸਾਹਿਬਾਨ ਵੱਲੋਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਦੌਰੇ ਦੌਰਾਨ ਮੀਡੀਆ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਮੌਜੂਦਾ ਪੰਥਕ ਹਾਲਾਤਾਂ ਅਤੇ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕਰਨ ਦੇ ਮਾਮਲੇ ਸਬੰਧੀ ਬਿਲਕੁਲ ਚੁੱਪੀਧਾਰੀ ਰੱਖੇ ਜਿਸ ਤੋਂ ਇਸ ਸਪਸ਼ਟ ਨਜ਼ਰ ਆ ਰਿਹਾ ਸੀ ਕਿ ਸਿੰਘ ਸਾਹਿਬ ਇਹਨਾਂ ਹਾਲਾਤਾਂ ਨੂੰ ਨੂੰ ਪੰਥ ਲਈ ਕਾਫੀ ਗੰਭੀਰ ਮੰਨਦੇ ਆਂ ਬਹੁਤ ਜਿਆਦਾ ਫਿਕਰਮੰਦ ਅਤੇ ਪਰੇਸ਼ਾਨੀ ਦੇ ਆਲਮ ਵਿੱਚ ਹਨ
ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿੱਚ ਸਜਾਈ ਗਈ ਸਟੇਜ ਤੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਕੋਈ ਵੀ ਵੱਡਾ ਅਕਾਲੀ ਆਗੂ ਜਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ੍ਰੀ ਚਮਕੌਰ ਸਾਹਿਬ ਨਹੀਂ ਪੁੱਜੇ ਹਾਲਾਂਕਿ ਦੀਵਾਨ ਹਾਲ ਵਿੱਚ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਸ੍ਰੀ ਕਰਨ ਸਿੰਘ ਡੀਟੀਓ ਅਤੇ ਸਾਬਕਾ ਇੰਚਾਰਜ ਸ੍ਰੀ ਹਰਮੋਹਨ ਸਿੰਘ ਸੰਧੂ , ਸੀਨੀਅਰ ਅਕਾਲੀ ਆਗੂ ਅਮਨਦੀਪ ਸਿੰਘ ਮਾਂਗਟ ਬਲਦੇਵ ਸਿੰਘ ਹਫਦਾਬਾਦ ਬਾਈ ਪਰਮਿੰਦਰ ਸਿੰਘ ਸੇਖੋਂ ਅਤੇ ਲਖਬੀਰ ਸਿੰਘ ਲੱਖੀ ਆਦਿ ਵੀ ਹਾਜ਼ਰ ਸਨ , ਪਰੰਤੂ ਦੀਵਾਨ ਹਾਲ ਵਿੱਚ ਹਾਜ਼ਰ ਸੰਗਤ ਦੀ ਗਿਣਤੀ ਬਹੁਤ ਘੱਟ ਸੀ ਜਦਕਿ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਮੱਥਾ ਟੇਕਣ ਪੁੱਜੀ ਹੋਈ ਸੀ ਪ੍ਰੰਤੂ ਸੰਗਤ ਵੱਲੋਂ ਦੀਵਾਨ ਹਾਲ ਵਿੱਚ ਜਾਣ ਤੋਂ ਗੁਰੇਜ ਕਰਦਿਆਂ ਬਾਜ਼ਾਰ ਵਿੱਚ ਲੱਗੀਆਂ ਦੁਕਾਨਾਂ ਤੋਂ ਖਰੀਦੋ ਫਰੋਖਤ ਕਰਨ ਵਿੱਚ ਜਿਆਦਾ ਦਿਲਚਸਪੀ ਵਿਖਾਈ ਗਈ।
ਸਾਬਕਾ ਮੁੱਖ ਮੰਤਰੀ ਚੰਨੀ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ।
ਸ਼ਹੀਦੀ ਪੰਦਰਵਾੜੇ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅਨਾਜ ਮੰਡੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਸਿੰਘਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ਼ਹੀਦਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ |
ਮੋਰਿੰਡਾ ਸ੍ਰੀ ਚਮਕੌਰ ਸਾਹਿਬ ਰੋਡ ‘ਤੇ ਖੇਡ ਸਟੇਡੀਅਮ ਨੇੜੇ ਅਕਾਲੀ ਦਲ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਸਟੇਜ ਵੀ ਸਜਾਈ ਗਈ, ਜਿੱਥੇ ਅਕਾਲੀ ਦਲ ਮਾਨ ਪਾਰਟੀ ਦੇ ਜਨਰਲ ਸਕੱਤਰ ਕੁਸ਼ਲ ਪਾਲ ਸਿੰਘ ਮਾਨ ਅਤੇ ਪ੍ਰੋ: ਮਹਿੰਦਰ ਪਾਲ ਸਿੰਘ , ਰਣਜੀਤ ਸਿੰਘ ਸੰਤੋਖਗੜ੍ਹ ਜ਼ਿਲ੍ਹਾ ਪ੍ਰਧਾਨ ਰੋਪੜ , ਹਰਜੀਤ ਸਿੰਘ ਚਤਾਮਲਾ ਯੂਥ ਪ੍ਰਧਾਨ ਜ਼ਿਲ੍ਹਾ ਰੋਪੜ ਨੇ ਇਹਨਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਹਮੇਸ਼ਾ ਹੀ ਸਿੱਖ ਕੌਮ ਦੀ ਤਰੱਕੀ ਲਈ ਉਪਰਾਲੇ ਕੀਤੇ ਹਨ ਤਾਂ ਜੋ ਪੰਜਾਬ ਖੁਸ਼ਹਾਲ ਹੋ ਸਕੇ ਪਰ ਸਰਕਾਰਾਂ ਦੀਆਂ ਗਲਤੀਆਂ ਕਾਰਨ ਪੰਜਾਬ ਦਾ ਮਾਹੌਲ ਖਰਾਬ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਨੌਜਵਾਨਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ, ਤਾਂ ਪੰਜਾਬ ਖੁਸ਼ਹਾਲ ਹੋਵੇਗਾ ਅਤੇ ਇੱਥੋਂ ਦੇ ਲੋਕ ਚੰਗਾ ਜੀਵਨ ਬਤੀਤ ਕਰ ਸਕਣ।
ਇਸੇ ਦੌਰਾਨ ਵਿਧਾਇਕ ਡਾ: ਚਰਨਜੀਤ ਸਿੰਘ ਨੇ ਵੀ ਆਪਣੇ ਵੱਡੀ ਗਿਣਤੀ ‘ਚ ਪਾਰਟੀ ਵਰਕਰਾਂ ਸਮੇਤ ਅਨਾਜ ਮੰਡੀ ਤੋਂ ਪੈਦਲ ਚੱਲ ਕੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਥ ਤੇ ਇਹਨਾਂ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਇਸ ਮੌਕੇ ਤੇ ਡਾਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਚਮਕੌਰ ਸਾਹਿਬ 10 ਸਾਲ ਪੱਖੀ ਵਿਕਾਸ ਕਰਕੇ ਇਸ ਕਸਬੇ ਨੂੰ ਦੁਨੀਆਂ ਦੇ ਨਕਸ਼ੇ ਤੇ ਉਭਾਰਨ ਲਈ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਗਏ ਹਨ। ਡਾਕਟਰ ਚਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਰ ਸਪਾਟਾ ਵਿਭਾਗ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਕਰੀਬ 350 ਕਰੋੜ ਰੁਪਏ ਦੀ ਲਾਗਤ ਨਾਲ ਆਟੋਮੈਟਿਕ ਲੰਗਰ ਬਣਾਉਣ ਵਾਲੀ ਮਸ਼ੀਨ, ਲਾਈਟ ਮਸ਼ੀਨ ਅਤੇ ਸੋਲਰ ਪੈਨਲ ਲਗਾਉਣ ਦਾ ਪ੍ਰੋਜੈਕਟ ਸ਼ੁਰੂ ਕੀਤਾ ਜਾ ਗਿਆ ਹੈ।