ਚੰਡੀਗੜ੍ਹ, 21 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਅਤੇ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਕਰਾਰਾ ਝਟਕਾ ਦਿੱਤਾ ਹੈ। ਸਾਧੂਆਂ ਨੂੰ ਨਪੁੰਸਕ ਬਣਾਉਣ ਦਾ ਮਾਮਲਾ ਫਿਰ ਤੋਂ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਚੱਲੇਗਾ।
ਹਾਈ ਕੋਰਟ ਨੇ ਕੇਸ ਡਾਇਰੀ ਸੌਂਪਣ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ। ਰਾਮ ਰਹੀਮ ਫਿਲਹਾਲ ਰੋਹਤਕ ਦੀ ਸੁਨਾਰੀਆ ਜੇਲ ‘ਚ ਬੰਦ ਹੈ। ਜਾਣਕਾਰੀ ਮੁਤਾਬਕ ਡੇਰਾ ਸੱਚਾ ਸੌਦਾ ‘ਚ ਸਾਧੂਆਂ ਨੂੰ ਭਗਵਾਨ ਨਾਲ ਮਿਲਾਉਣ ਦੇ ਨਾਂ ‘ਤੇ ਨਪੁੰਸਕ ਬਣਾਉਣ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ।
ਸੁਣਵਾਈ ਦੌਰਾਨ ਹਾਈ ਕੋਰਟ ਨੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ ਡੇਰਾ ਮੁਖੀ ਨੂੰ ਮਾਮਲੇ ਦੀ ਕੇਸ ਡਾਇਰੀ ਸੌਂਪਣ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਹਾਈ ਕੋਰਟ ਨੇ ਇਸ ਮਾਮਲੇ ਨੂੰ ਮੁੜ ਸੀਬੀਆਈ ਸਪੈਸ਼ਲ ਕੋਰਟ ਵਿੱਚ ਭੇਜ ਦਿੱਤਾ ਹੈ ਅਤੇ ਇਸ ਵਿੱਚ ਨਵੇਂ ਸਿਰੇ ਤੋਂ ਫੈਸਲਾ ਲੈਣ ਦੇ ਹੁਕਮ ਦਿੱਤੇ ਹਨ। ਇਸ ਕਾਰਨ ਰਾਮ ਰਹੀਮ ਦੀਆਂ ਮੁਸ਼ਕਲਾਂ ਵਧ ਗਈਆਂ ਹਨ।
ਡੇਰਾ ਸਿਰਸਾ ਮੁਖੀ ਦੀਆਂ ਮੁਸ਼ਕਲਾਂ ਵਧੀਆਂ, ਸਾਧੂਆਂ ਨੂੰ ਨਪੁੰਸਕ ਬਣਾਉਣ ਦਾ ਮਾਮਲਾ ਫਿਰ ਤੋਂ ਸੀਬੀਆਈ ਦੀ ਵਿਸ਼ੇਸ਼ ਅਦਾਲਤ ‘ਚ ਚੱਲੇਗਾ