ਪਟਿਆਲਾ, 21 ਦਸੰਬਰ, ਦੇਸ਼ ਕਲਿਕ ਬਿਊਰੋ :
ਪਟਿਆਲਾ ਦੇ ਵਾਰਡ ਨੰਬਰ 34 ਵਿੱਚ ਹੰਗਾਮਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਬੀਜੇਪੀ ਉਮੀਦਵਾਰ ਸੁਸ਼ੀਲ ਨਈਅਰ ਨੇ ਖੁਦ ‘ਤੇ ਪੈਟਰੋਲ ਪਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਰੋਕ ਲਿਆ। ਪੁਲਿਸ ਉਸ ਨੂੰ ਆਪਣੇ ਨਾਲ ਲੈ ਗਈ।ਭਾਜਪਾ ਉਮੀਦਵਾਰ ਦਾ ਦੋਸ਼ ਸੀ ਕਿ ਉਥੇ ਕੁਝ ਲੋਕ ਜਾਅਲੀ ਵੋਟਾਂ ਪਾ ਰਹੇ ਹਨ। ਮੌਕੇ ‘ਤੇ ਐਂਬੂਲੈਂਸ ਵੀ ਪਹੁੰਚ ਗਈ।
ਭਾਜਪਾ ਆਗੂ ਜੈਇੰਦਰ ਕੌਰ ਵੀ ਮੌਕੇ ’ਤੇ ਪਹੁੰਚੇ ਹੋਏ ਹਨ।ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਐਸਐਸਪੀ ਨਾਨਕ ਸਿੰਘ ਨੇ ਕਿਹਾ ਕਿ ਪੋਲਿੰਗ ਬੂਥ ’ਤੇ ਕੈਮਰੇ ਲੱਗੇ ਹੋਏ ਹਨ। ਤੁਹਾਡੇ ਜੋ ਵੀ ਦੋਸ਼ ਹਨ, ਆਪਣੀ ਸ਼ਿਕਾਇਤ ਲਿਖਤੀ ਰੂਪ ਵਿੱਚ ਦਿਓ। ਕਾਰਵਾਈ ਕੀਤੀ ਜਾਵੇਗੀ।
ਪਟਿਆਲਾ ਵਿਖੇ ਭਾਜਪਾ ਉਮੀਦਵਾਰ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼