ਪੰਜਾਬ ‘ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਅੱਜ, ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ

ਪੰਜਾਬ

ਚੰਡੀਗੜ੍ਹ, 21 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ 5 ਨਗਰ ਨਿਗਮਾਂ ਲਈ ਅੱਜ ਵੋਟਾਂ ਪੈਣਗੀਆਂ। ਇਨ੍ਹਾਂ ਵਿੱਚ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਫਗਵਾੜਾ ਸ਼ਾਮਲ ਹਨ। 44 ਨਗਰ ਕੌਂਸਲਾਂ ਵਿੱਚ ਵੀ ਵੋਟਿੰਗ ਹੋਵੇਗੀ। ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 4 ਵਜੇ ਤੱਕ ਚੱਲੇਗੀ। ਨਗਰ ਨਿਗਮਾਂ ਦੇ 368 ਵਾਰਡਾਂ ਅਤੇ ਨਗਰ ਕੌਂਸਲਾਂ ਦੇ 598 ਵਾਰਡਾਂ ਵਿੱਚ ਵੋਟਾਂ ਪਾਉਣ ਲਈ 1609 ਪੋਲਿੰਗ ਕੇਂਦਰ ਬਣਾਏ ਗਏ ਹਨ, ਜਿਨ੍ਹਾਂ ਵਿੱਚ 3809 ਪੋਲਿੰਗ ਬੂਥ ਹਨ।
ਵੋਟਿੰਗ ਖਤਮ ਹੁੰਦੇ ਹੀ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਨਤੀਜੇ ਐਲਾਨ ਦਿੱਤੇ ਜਾਣਗੇ। ਜਿਨ੍ਹਾਂ ਨਿਗਮਾਂ ‘ਚ ਵੋਟਿੰਗ ਹੋ ਰਹੀ ਹੈ, ਉਨ੍ਹਾਂ ‘ਚ ਕਾਂਗਰਸ ਦੇ 4 ਅਤੇ ਭਾਜਪਾ ਦੇ 1 ਮੇਅਰ ਸਨ। ਹਾਲਾਂਕਿ ਹੁਣ ਦੋ ਮੇਅਰ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ ਅਤੇ ਕਾਂਗਰਸ ਵਿੱਚੋਂ ਇੱਕ ਭਾਜਪਾ ਵਿੱਚ ਸ਼ਾਮਲ ਹੋ ਚੁੱਕਾ ਹੈ।
ਵੋਟਿੰਗ ਦੌਰਾਨ ਸੁਰੱਖਿਆ ਲਈ 21,500 ਪੁਲਿਸ ਅਤੇ ਹੋਮ ਗਾਰਡ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਹਰ ਪੋਲਿੰਗ ਬੂਥ ਦੀ ਵੀਡੀਓਗ੍ਰਾਫੀ ਹੋਵੇਗੀ। ਵੋਟਿੰਗ ਅਤੇ ਗਿਣਤੀ ਲਈ 23 ਹਜ਼ਾਰ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਜੋ ਪੋਲਿੰਗ ਅਫ਼ਸਰ ਤੋਂ ਲੈ ਕੇ ਰਿਟਰਨਿੰਗ ਅਫ਼ਸਰ ਤੱਕ ਦੀਆਂ ਜ਼ਿੰਮੇਵਾਰੀਆਂ ਨਿਭਾਉਣਗੇ। 32 ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਨੂੰ ਚੋਣ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।