ਇੱਕ ਬੂਥ ਦੇ ਬਾਹਰ ਪੁਲਿਸ ਨੇ ਕੁਝ ਸ਼ਰਾਰਤੀ ਅਨਸਰਾਂ ‘ਤੇ ਕੀਤਾ ਲਾਠੀਚਾਰਜ
ਵੋਟ ਪਾਉਣ ਆਈ ਨਵ-ਵਿਆਹੀ ਔਰਤ ਦੀ ਸੜਕ ਹਾਦਸੇ ‘ਚ ਮੌਤ
ਚੰਡੀਗੜ੍ਹ, 21 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੀਆਂ 5 ਨਗਰ ਨਿਗਮਾਂ ਵਿੱਚ ਵੋਟਿੰਗ ਦਾ ਸਮਾਂ ਖਤਮ ਹੋ ਗਿਆ ਹੈ। ਸਵੇਰੇ 7 ਵਜੇ ਸ਼ੁਰੂ ਹੋਈ ਵੋਟਿੰਗ ਸ਼ਾਮ 4 ਵਜੇ ਖਤਮ ਹੋ ਗਈ। ਸਾਰੇ ਬੂਥਾਂ ਦੇ ਗੇਟ ਬੰਦ ਕਰ ਦਿੱਤੇ ਗਏ। ਹੁਣ ਸਿਰਫ਼ ਉਨ੍ਹਾਂ ਵੋਟਰਾਂ ਨੂੰ ਹੀ ਵੋਟਾਂ ਪਾਉਣ ਦਿੱਤੀਆਂ ਜਾ ਰਹੀਆਂ ਹਨ, ਜੋ 4 ਵਜੇ ਤੋਂ ਪਹਿਲਾਂ ਕਤਾਰ ਵਿੱਚ ਸਨ। ਇਨ੍ਹਾਂ ਵਿੱਚ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਫਗਵਾੜਾ ਸ਼ਾਮਲ ਹਨ। ਵੋਟਿੰਗ ਖਤਮ ਹੁੰਦੇ ਹੀ ਗਿਣਤੀ ਹੋਵੇਗੀ ਅਤੇ ਨਤੀਜੇ ਐਲਾਨ ਦਿੱਤੇ ਜਾਣਗੇ।ਅਬੋਹਰ ਨਗਰ ਨਿਗਮ ਦੇ ਬੂਥ ਦੇ ਬਾਹਰ ਪੁਲਿਸ ਨੇ ਕੁਝ ਸ਼ਰਾਰਤੀ ਅਨਸਰਾਂ ‘ਤੇ ਲਾਠੀਚਾਰਜ ਕੀਤਾ ਹੈ। ਜਾਣਕਾਰੀ ਮੁਤਾਬਕ ਇਹ ਨੌਜਵਾਨ ਜ਼ਬਰਦਸਤੀ ਬੂਥ ਦੇ ਅੰਦਰ ਵੜਨ ਦੀ ਕੋਸ਼ਿਸ਼ ਕਰ ਰਹੇ ਸਨ। ਜਿਨ੍ਹਾਂ ਨੂੰ ਪੁਲੀਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਜਿਸ ਤੋਂ ਬਾਅਦ ਬਲ ਦੀ ਵਰਤੋਂ ਕੀਤੀ ਗਈ।ਅੰਮ੍ਰਿਤਸਰ ‘ਚ ਵੋਟ ਪਾਉਣ ਆਈ ਨਵ-ਵਿਆਹੀ ਔਰਤ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ।