ਅੰਮ੍ਰਿਤਸਰ, 21 ਦਸੰਬਰ, ਦੇਸ਼ ਕਲਿੱਕ ਬਿਓਰੋ :
ਸੜਕ ਹਾਦਸੇ ਵਿੱਚ ਇਕ ਨਵ ਵਿਆਹੀ ਔਰਤ ਦੀ ਮੌਤ ਹੋਣ ਦੀ ਖ਼ਬਰ ਹੈ। ਅੰਮ੍ਰਿਤਸਰ ਵਿੱਚ ਵੋਟ ਪਾਉਣ ਜਾ ਰਹੀ ਨਵ ਵਿਆਹੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਆਪਣੇ ਸਕੂਟੀ ਉਤੇ ਸਵਾਰ ਹੋ ਕੇ ਵੋਟ ਪਾਉਣ ਜਾਂਦੀ ਔਰਤ ਦੀ ਸਕੂਟੀ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਨਵ ਵਿਆਹੀ ਲੜਕੀ ਦੀ ਮੌਤ ਹੋ ਗਈ, ਜਦੋਂ ਨਾਲ ਜਾ ਰਿਹਾ ਇਕ ਬੱਚਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਹਾਲਤ ਵਿੱਚ ਬੱਚੇ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।